ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਸਨਮਾਨ ਲਈ ਐਲਡਰ ਲਾਈਨ ਹੈਲਪਲਾਈਨ 14567 ਜਾਰੀ ਟੋਲ ਫ੍ਰੀ ਹੈਲਪਲਾਈਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਰਹਿੰਦੀ ਹੈ ਕਾਰਜਸ਼ੀਲ ਬਜ਼ੁਰਗਾਂ ਨਾਲ ਦੁਰਵਿਹਾਰ, ਅਣਗਹਿਲੀ ਜਾਂ ਹੋਰ ਸਮੱਸਿਆਵਾਂ ਸਬੰਧੀ ਵੀ ਮਿਲੇਗੀ ਤੁਰੰਤ ਸਹਾਇਤਾ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

Spread the love

ਅੰਮ੍ਰਿਤਸਰ, 13 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ ਹੈਲਪਲਾਈਨ 14567 ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਇਹ ਹੈਲਪਲਾਈਨ ਪੂਰੀ ਤਰ੍ਹਾਂ ਟੋਲ ਫ੍ਰੀ ਹੈ ਅਤੇ ਹਫ਼ਤੇ ਦੇ ਸਾਰੇ ਦਿਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਬਜ਼ੁਰਗਾਂ ਦੀ ਸੇਵਾ ਲਈ ਕਾਰਜਸ਼ੀਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੇ ਮੋਬਾਈਲ ਜਾਂ ਲੈਂਡਲਾਈਨ ਫ਼ੋਨ ਤੋਂ 14567 ਨੰਬਰ ਡਾਇਲ ਕਰਕੇ ਇਸ ਹੈਲਪਲਾਈਨ ਦੀਆਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਹੈਲਪਲਾਈਨ ਰਾਹੀਂ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ, ਸਿਹਤ ਸੇਵਾਵਾਂ, ਬਿਰਧ ਆਸ਼ਰਮਾਂ, ਡੇਅ ਕੇਅਰ ਸੈਂਟਰਾਂ ਅਤੇ ਹੋਰ ਉਪਲਬਧ ਸੇਵਾਵਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।ਸ੍ਰੀ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਨਾਲ ਦੁਰਵਿਹਾਰ, ਅਣਗਹਿਲੀ, ਤਿਆਗ, ਧੋਖਾਧੜੀ ਜਾਂ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਐਲਡਰਲਾਈਨ ਹੈਲਪਲਾਈਨ ਸਬੰਧਤ ਸਰਕਾਰੀ ਵਿਭਾਗਾਂ, ਏਜੰਸੀਆਂ ਅਤੇ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਦਾ ਯਤਨ ਕਰਦੀ ਹੈ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ‘ਤੇ ਇਸ ਮੁਫ਼ਤ ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ, ਤਾਂ ਜੋ ਬਜ਼ੁਰਗਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *