ਬਰਕੰਦੀ ਰੋਡ ਸਥਿਤ ਸ਼ਰੀ ਰਾਮ ਸ਼ਰਨਮ ਮੰਦਰ ਵਿਖੇ ਗੁਰੂ ਪੂਜਾ ਮਹੋਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ-

Spread the love
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਮਨਜੀਤ ਸਿੱਧੂ)- ਬਰਕੰਦੀ ਰੋਡ ਸਥਿਤ ਸ਼੍ਰੀ ਰਾਮ ਸ਼ਰਨਮ ਮੰਦਰ ਵਿਖੇ ਗੁਰੂ ਪੂਜਾ ਮਹੋਤਸਵ ਬੜੀ ਸ਼ਰਧਾ, ਭਗਤੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਰਾਮ ਭਗਤਾਂ ਨੇ ਹਾਜ਼ਰੀ ਭਰਦਿਆਂ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਰਾਮ ਭਗਤਾਂ ਨੂੰ ਗੁਰੂ ਮਹਾਰਾਜ ਵੱਲੋਂ ਦੱਸੇ ਗਏ ਸੱਚ, ਸੇਵਾ ਅਤੇ ਸਿਮਰਨ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ ਗਈ। ਸ਼ਰਧਾਲੂਆਂ ਵੱਲੋਂ ਲਗਾਤਾਰ ਛੇ ਘੰਟਿਆਂ ਤੱਕ ਰਾਮ ਨਾਮ ਦਾ ਜਾਪ ਕੀਤਾ ਗਿਆ, ਜਿਸ ਨਾਲ ਪੂਰਾ ਮੰਦਰ ਭਗਤੀਮਈ ਮਾਹੌਲ ਵਿੱਚ ਰੰਗਿਆ ਰਿਹਾ। ਇਸ ਮੌਕੇ ਸੰਤ ਸ਼ਰੋਮਣੀ ਸਤਿਆ ਨੰਦ ਜੀ ਵੱਲੋਂ ਲਘੁ ਗ੍ਰੰਥ ਅਮ੍ਰਿਤਵਾਣੀ ਦਾ ਪਾਠ, ਸਤਿਸੰਗ ਅਤੇ ਭਜਨ-ਕੀਰਤਨ ਕੀਤਾ ਗਿਆ। ਸੰਜੀਵ ਖੇੜਾ ਵੱਲੋਂ ਗੁਰੂ ਮਹਾਰਾਜ ਅਤੇ ਸਮੂਹ ਸੰਗਤ ਨੂੰ ਤਿਲਕ ਲਗਾਉਣ ਦੀ ਰਸਮ ਅਦਾ ਕੀਤੀ ਗਈ। ਉੱਥੇ ਹੀ ਸੀਮਾ ਗੁਪਤਾ, ਮਾਸਟਰ ਓਮ ਪ੍ਰਕਾਸ਼ ਅਤੇ ਬੋਬੀ ਸੁਖੀਜਾ ਵੱਲੋਂ ਪੇਸ਼ ਕੀਤੇ ਗਏ ਭਜਨਾਂ ਨੇ ਸੰਗਤ ਨੂੰ ਭਗਤੀ ਰਸ ਵਿੱਚ ਸਰਾਬੋਰ ਕਰ ਦਿੱਤਾ ਅਤੇ ਹਰ ਕੋਈ ਪ੍ਰਭੂ ਦੇ ਨਾਮ ਵਿੱਚ ਲੀਨ ਹੋ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਨਗਰ ਕੌਂਸਲ ਦੀ ਪ੍ਰਧਾਨ ਯੋਗਿਤਾ ਗੁੰਬਰ ਨੇ ਸ਼ਮੂਲੀਅਤ ਕਰਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਪੂਜਾ ਮਹੋਤਸਵ ਦੀ ਵਧਾਈ ਦਿੰਦਿਆਂ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਆਧਿਆਤਮਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਸਮੂਹ ਸ਼ਰਧਾਲੂਆਂ ਵਿੱਚ ਰਾਮ ਜੀ ਦਾ ਪ੍ਰਸਾਦ ਵੰਡਿਆ ਗਿਆ। ਸਮਾਗਮ ਦੌਰਾਨ ਭਗਤੀ, ਸ਼ਰਧਾ ਅਤੇ ਉਤਸ਼ਾਹ ਦਾ ਅਨੋਖਾ ਮਾਹੌਲ ਦੇਖਣ ਨੂੰ ਮਿਲਿਆ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *