ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਐਸ.ਸੀ ਸਮਾਜ ਵੱਲੋਂ ਸਖ਼ਤ ਨਿੰਦਾ   ਔਰਤਾਂ ਸਮੇਤ ਕਈ ਕਾਮੇ ਜ਼ਖ਼ਮੀ, ਸਰਕਾਰ ‘ਤੇ ਲੋਕ ਵਿਰੋਧੀ ਨੀਤੀਆਂ ਦਾ ਦੋਸ਼  

Spread the love
ਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ ) ਬੀਤੇ ਦਿਨ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਐਸ.ਸੀ ਦੇ ਆਗੂਆਂ ਨੇ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।  ਆਗੂਆਂ ਨੇ ਇਸ ਨੂੰ ਇਨਸਾਨੀਅਤ ਵਿਰੋਧੀ ਅਤੇ ਲੋਕਤੰਤਰ ਦਾ ਘਾਣ ਕਰਾਰ ਦਿੱਤਾ ਹੈ। ਆਗੂ ਰਾਕੇਸ਼ ਕੁਮਾਰ ਸ਼ਿੰਦੂ,ਰਣਵੀਰ ਸਿੰਘ ਰਾਹੀ ਅਤੇ ਬਲਵੀਰ ਚੰਦ ਨੇ ਸਾਂਝੇ ਬਿਆਨ ‘ਚ ਕਿਹਾ ਕਿ ਆਜ਼ਾਦ ਭਾਰਤ ‘ਚ ਹਰ ਨਾਗਰਿਕ ਨੂੰ ਆਪਣੀਆਂ ਮੰਗਾਂ ਲਈ ਧਰਨਾ ਦੇਣ ਅਤੇ ਆਵਾਜ਼ ਉਠਾਉਣ ਦਾ ਸੰਵਿਧਾਨਕ ਅਧਿਕਾਰ ਹੈ। ਪਰ ਬਰਨਾਲਾ ਪੁਲਿਸ ਨੇ ਇਸ ਅਧਿਕਾਰ ਨੂੰ ਕੁਚਲਦੇ ਹੋਏ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਲਾਠੀਆਂ ਵਰ੍ਹਾ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਲਾਠੀਚਾਰਜ ‘ਚ ਕਈ ਮਹਿਲਾ ਸਫਾਈ ਕਰਮਚਾਰੀਆਂ ਸਮੇਤ ਕਈ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਹਨ। ਮਹਿਲਾਵਾਂ ‘ਤੇ ਤਸ਼ੱਦਦ ਕਰਨਾ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ।  ਆਗੂਆਂ ਨੇ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇੱਕ ਪਾਸੇ ਸਰਕਾਰ “ਮਾਵਾਂ-ਧੀਆਂ ਦੇ ਸਤਿਕਾਰ” ਦੀਆਂ ਗੱਲਾਂ ਕਰਦੀ ਹੈ ਅਤੇ ਦੂਜੇ ਪਾਸੇ ਉਸੇ ਦੀ ਪੁਲਿਸ ਮਾਵਾਂ-ਧੀਆਂ ਨੂੰ ਕੁੱਟ ਰਹੀ ਹੈ। ਇਹ ਪੰਜਾਬ ਵਿਰੋਧੀ ਮਾਨਸਿਕਤਾ ਦਾ ਸਪੱਸ਼ਟ ਸਬੂਤ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਮੰਤਰੀ ਜਦੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ‘ਤੇ ਲਾਠੀਚਾਰਜ ਹੁੰਦਾ ਹੈ ਤਾਂ ਨਿੰਦਾ ਕਰਦੇ ਹਨ, ਪਰ ਪੰਜਾਬ ‘ਚ ਨਰੇਗਾ ਕਰਮਚਾਰੀਆਂ, ਸਫਾਈ ਕਰਮਚਾਰੀਆਂ, ਬਿਜਲੀ ਕਾਮਿਆਂ ਅਤੇ ਆਮ ਲੋਕਾਂ ‘ਤੇ ਹੋ ਰਹੀ ਗੁੰਡਾਗਰਦੀ ‘ਤੇ ਚੁੱਪ ਵੱਟ ਕੇ ਬੈਠੇ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ।  ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਵਾਲੇ ਸਬੰਧਤ ਪੁਲਿਸ ਅਧਿਕਾਰੀਆਂ ਅਤੇ ਲਾਠੀਚਾਰਜ ਦੇ ਹੁਕਮ ਦੇਣ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।  ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ‘ਤੇ ਫੇਲ ਹੋ ਚੁੱਕੀ ਹੈ। ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਗੁੰਡਾਗਰਦੀ ਤੋਂ ਤੰਗ ਆ ਚੁੱਕੇ ਹਨ। 2027 ਦੀਆਂ ਚੋਣਾਂ ‘ਚ ਲੋਕ ਇਸ ਸਰਕਾਰ ਨੂੰ ਮੂੰਹਤੋੜ ਜਵਾਬ ਦੇਣਗੇ। ਆਗੂਆਂ ਨੇ ਕਿਹਾ ਕਿ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਲੋਕਤੰਤਰ ਅਤੇ ਸੰਵਿਧਾਨ ਦੇ ਮੁੱਢਲੇ ਸਿਧਾਂਤਾਂ ਦੇ ਖਿਲਾਫ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨੇ ਨਾ ਕਿ ਲਾਠੀ ਦੇ ਜ਼ੋਰ ਨਾਲ ਉਨ੍ਹਾਂ ਦੀ ਆਵਾਜ਼ ਦਬਾਏ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *