ਬਰਨਾਲਾ ਤੋ ਪ੍ਰਮਿੰਦਰ ਸਿੰਘ ਗਿੱਲ ਸਿਨੀਅਰ ਕਾਂਗਰਸੀ ਲੀਡਰ ਨੇ  ਪੰਜਾਬ ਕਾਂਗਰਸ ਸੋਸ਼ਲ ਮੀਡੀਆ ਵਿਭਾਗ ਦੀ ਅਹਿਮ ਮੀਟਿੰਗ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੋਸ਼ਲ ਮੀਡੀਆ ਰਣਨੀਤੀ ’ਤੇ ਹੋਇਆ ਗੰਭੀਰ ਵਿਚਾਰ-ਵਟਾਂਦਰਾ

Spread the love
ਬਲਵੰਤ ਸਿੰਘ ਸਿੱਧੂ ਬਰਨਾਲਾ 16 ਸਤੰਬਰ 2026=ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੀ ਇੱਕ ਅਹਿਮ ਮੀਟਿੰਗ ਵਿਭਾਗ ਦੇ ਚੇਅਰਮੈਨ ਸ. ਗੁਰਜੋਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸ. ਅਮਰਜੀਤ ਸਿੰਘ, ਨੈਸ਼ਨਲ ਕੋਆਰਡੀਨੇਟਰ ਅਤੇ ਪੰਜਾਬ ਇੰਚਾਰਜ, ਅਤੇ ਸ਼੍ਰੀ ਅਭੈ ਤਿਵਾਰੀ, ਨੈਸ਼ਨਲ ਕੋਆਰਡੀਨੇਟਰ, ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਮੀਟਿੰਗ ਦੌਰਾਨ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ, ਪਾਰਟੀ ਦੀਆਂ ਨੀਤੀਆਂ ਅਤੇ ਮੁੱਦਿਆਂ ਨੂੰ ਉਜਾਗਰ ਕਰਨ ਅਤੇ ਡਿਜੀਟਲ ਪਲੇਟਫਾਰਮਾਂ ’ਤੇ ਪਾਰਟੀ ਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਸੋਸ਼ਲ ਮੀਡੀਆ ਦੀ ਬਦਲ ਰਹੀ ਭੂਮਿਕਾ, ਪਾਰਟੀ ਦੇ ਸੁਨੇਹੇ ਨੂੰ ਜ਼ਮੀਨੀ ਪੱਧਰ ਤੋਂ ਲੈ ਕੇ ਵੱਡੇ ਪੱਧਰ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਵਿੱਚ ਡਿਜੀਟਲ ਮਾਧਿਅਮਾਂ ਦੀ ਸੁਚੱਜੀ ਵਰਤੋਂ ਲਈ ਰਣਨੀਤੀ ਤਿਆਰ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਪ੍ਰਮਿੰਦਰ ਸਿੰਘ ਗਿੱਲ ਨੇ ਕਿ ਅੱਜ ਮੀਟਿੰਗ ਵਿੱਚ ਆਗਾਮੀ ਚੋਣਾਂ ਨੂੰ ਲੈ ਕੇ ਸੰਗਠਨਾਤਮਕ ਤੌਰ ’ਤੇ ਸੋਸ਼ਲ ਮੀਡੀਆ ਵਿਭਾਗ ਦੀ ਭੂਮਿਕਾ ਨੂੰ ਹੋਰ ਸਰਗਰਮ ਬਣਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਗਿੱਲ ਸਾਹਿਬ ਨੇ ਦਸਿਆ ਕਿ ਅੱਜ ਤੋ ਬਾਅਦ ਸਾਡਾ ਮੇਨ ਕੰਮ ਹੁਣ ਦਿਨ ਰਾਤ ਇਕ ਕਰਾਂਗੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਤੱਕ ਅਸੀਂ ਸੌਣਾ ਨਹੀਂ  ਜਿੰਨਾ ਜ਼ੋਰ ਲੱਗਿਆ ਲਾਵਾਂਗੇ ਇਸ ਵਾਰ ਮੋਰਚਾ ਫਤਿਹ
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *