ਬਰਨਾਲਾ ਤੋ ਸੰਗਰੂਰ ਵਾਇਆ ਧਨੌਲਾ ਜਾ ਰਹੀ ਰੋਡ  ਬਾਬਾ ਲਾਭ ਦਾਸ ਡੇਰੇ ਕੋਲ ਪੁਰਾਣੀ ਬਣੀ   ਸੜਕ ਦਾ ਡੂੰਘਾ ਖੱਡਾ ਬਣਿਆ ਮੌਤ ਦਾ ਖੂਹ,ਬੁੱਤ ਕਈ ਲੈ ਚੁੱਕਿਆ ਹੈ ਕਈ ਜਾਨਾ  ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇ: ਸੁਰਿੰਦਰ ਸਿੰਘ ਠਾਣੀਆਂ

Spread the love
ਬਲਵੰਤ ਸਿੰਘ ਸਿੱਧੂ (ਬਰਨਾਲਾ) ਬਰਨਾਲਾ ਤੋਂ ਸੰਗਰੂਰ ਨੂੰ ਵਾਇਆ ਜਾਂਦੀ ਪੁਰਾਣੀ ਮੁੱਖ ਸੜਕ ’ਤੇ ਧਨੌਲਾ ਨੇੜੇ ਬਾਬਾ ਲਾਭ ਦਾਸ ਦੇ ਡੇਰੇ ਕੋਲ ਪਿਆ ਡੂੰਘਾ ਖੱਡਾ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ। ਹਰ ਰੋਜ਼ ਹਜ਼ਾਰਾਂ ਵਾਹਨ ਇਸ ਸੜਕ ਤੋਂ ਲੰਘਦੇ ਹਨ, ਪਰ ਸੜਕ ਵਿਚਕਾਰ ਪਿਆ ਇਹ ਖੱਡਾ ਕਈ ਹਾਦਸਿਆਂ ਅਤੇ ਕੀਮਤੀ ਜਾਨਾਂ ਦਾ ਕਾਰਨ ਬਣ ਚੁੱਕਾ ਹੈ। ਇਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ।ਧਨੌਲਾ ਪਹੁੰਚੀ ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਠਾਣੀਆਂ ਨੇ ਕਿਹਾ ਕਿ ਪ੍ਰਸ਼ਾਸਨ ਦੇ ਮੁਲਾਜ਼ਮ ਇੱਕ ਵਾਰ ਸੜਕ ਪੁੱਟ ਕੇ ਕੁਝ ਪਾਈਪ ਪਾ ਕੇ ਚਲੇ ਗਏ, ਪਰ ਉਸ ਤੋਂ ਬਾਅਦ ਸੜਕ ਦੀ ਸਹੀ ਢੰਗ ਨਾਲ ਮੁਰੰਮਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਕਾਰਨ ਲੋਕਾਂ ਦੀ ਜਾਨ ਖ਼ਤਰੇ ਵਿੱਚ ਪੈ ਗਈ ਹੈ।ਸਿਰੀ ਠੁਣੀਆ ਜੀ  ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਥਾਂ ’ਤੇ ਹੁਣ ਤੱਕ ਕਈ ਵੱਡੇ ਹਾਦਸੇ ਹੋ ਚੁੱਕੇ ਹਨ ਅਤੇ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਨੂੰ ਤਾਂ ਇਸ ਖੱਡੇ ਦਾ ਪਤਾ ਹੈ, ਪਰ ਦੂਰ-ਦੁਰਾਡੇ ਤੋਂ ਆਉਣ ਵਾਲੇ ਵਾਹਨ ਚਾਲਕ ਅਣਜਾਣ ਹੋਣ ਕਰਕੇ ਹਾਦਸਿਆਂ ਦਾ ਸ਼ਿਕਾਰ ਬਣ ਜਾਂਦੇ ਹਨ। ਉਨ੍ਹਾਂ ਅਨੁਸਾਰ ਹਰ ਰੋਜ਼ ਕਿਸੇ ਨਾ ਕਿਸੇ ਵਿਅਕਤੀ ਦੀਆਂ ਲੱਤਾਂ ਜਾਂ ਬਾਹਾਂ ਟੁੱਟਣ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ।ਇਸ ਮੌਕੇ ਵਿਕਰਮਾ ਮੋਟਰ ਕਾਰ ਗੈਰਾਜ ਦੇ ਮਾਲਕ ਮਿੰਟੂ ਸਿੰਘ ਨੇ ਦੱਸਿਆ ਕਿ ਇਹ ਖੱਡਾ ਉਨ੍ਹਾਂ ਦੇ ਘਰ ਦੇ ਸਾਹਮਣੇ ਹੋਣ ਕਾਰਨ ਰਾਤ ਸਮੇਂ ਹੋਣ ਵਾਲੇ ਹਾਦਸਿਆਂ ਦੀਆਂ ਚੀਕਾਂ ਉਨ੍ਹਾਂ ਨੂੰ ਆਪਣੇ ਘਰ ਤੱਕ ਸੁਣਾਈ ਦਿੰਦੀਆਂ ਹਨ। ਉਨ੍ਹਾਂ ਇੱਕ ਦਰਦਨਾਕ ਘਟਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇੱਕ ਰਾਤ ਕਰੀਬ ਅੱਠ ਵਜੇ ਨਵਾਂ ਵਿਆਹਿਆ ਜੋੜਾ ਮੋਟਰਸਾਈਕਲ ’ਤੇ ਇੱਥੋਂ ਲੰਘ ਰਿਹਾ ਸੀ। ਖੱਡੇ ਵਿੱਚ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਪਿੱਛੇ ਬੈਠੀ ਨੌਜਵਾਨ ਲੜਕੀ ਦਾ ਸਿਰ ਸੜਕ ਨਾਲ ਟਕਰਾ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਹ ਮੌਕੇ ’ਤੇ ਪਹੁੰਚ ਕੇ ਮਦਦ ਲਈ ਦੌੜੇ, ਪਰ ਉਸ ਨੌਜਵਾਨ ਔਰਤ ਨੂੰ ਬਚਾਇਆ ਨਾ ਜਾ ਸਕਿਆ। ਮਿੰਟੂ ਸਿੰਘ ਨੇ ਕਿਹਾ ਕਿ ਜੇ ਇਸ ਖੱਡੇ ਨੂੰ “ਮੌਤ ਦਾ ਖੂਹ” ਕਿਹਾ ਜਾਵੇ ਤਾਂ ਇਹ ਕੋਈ ਅਤਿਕਥਨੀ ਨਹੀਂ ਹੋਵੇਗੀ।ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਖਤਰਨਾਕ ਖੱਡੇ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਹੋਰ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *