ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ ਨੇ 23 ਜੁਲਾਈ ਨੂੰ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਦੇ ਸਮੂਹ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਅੱਗੇ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਐਸ.ਡੀ.ਐਮ. ਤੇ ਪੁਲਿਸ ਕਪਤਾਨ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ।ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਲਾਠੀਚਾਰਜ ਕਰਨਾ ਅਤੇ ਯੂਨੀਅਨ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਲੋਕਤੰਤਰੀ ਹੱਕਾਂ ਦਾ ਘਾਣ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦਮਨਕਾਰੀ ਨੀਤੀ ਤੋਂ ਤੁਰੰਤ ਪਿੱਛੇ ਨਾ ਹਟਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਸੂਬਾ ਪੱਧਰ ‘ਤੇ ਵਿਆਪਕ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਸਕੱਤਰ ਕੰਵਲਜੀਤ ਸਿੰਘ ਖੰਨਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ, ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਗਗੜਾ, ਹੁਕਮ ਰਾਜ ਦੇਹੜਕਾ, ਜਗਦੀਸ਼ ਸਿੰਘ ਕਾਉਂਕੇ, ਅਸ਼ੋਕ ਭੰਡਾਰੀ, ਬਲਵਿੰਦਰ ਸਿੰਘ ਪਟਵਾਰੀ, ਕੁਲਵੰਤ ਸਿੰਘ ਸਹੋਤਾ, ਪ੍ਰਦੀਪ ਕੁਮਾਰ, ਰਜਿੰਦਰ ਕੁਮਾਰ, ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸੰਦੀਪ ਕੁਮਾਰ, ਭੂਸ਼ਨ ਗਿੱਲ, ਬਿਕਰਮ ਗਿੱਲ, ਸੁਖਵਿੰਦਰ ਸਿੰਘ ਖੋਸਲਾ, ਰਾਜ ਕੁਮਾਰ, ਬਲਵਿੰਦਰ ਕਲਿਆਣ, ਡਿੰਪਲ ਕੁਮਾਰ, ਹਾਕਮ ਸਿੰਘ, ਸੁਖਦੇਵ ਸਿੰਘ, ਲਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮਿਉਂਸਪਲ ਕਰਮਚਾਰੀ ਹਾਜ਼ਰ ਸਨ।