ਬਰਨਾਲਾ 22 ਜੁਲਾਈ 2026  ਬਲਵੰਤ ਸਿੰਘ ਸਿੱਧੂ  ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਗੁਰਇਕਪ੍ਰੀਤ ਸਿੰਘ ਦਾ ਅਚਾਨਕ ਦਿਹਾਂਤ 22 ਜੁਲਾਈ ਨੂੰ ਨਿਰਮਲ ਡੇਰਾ ਝਿੜੀ ਵਾਲਾ ਵਿਖੇ ਹੋਵੇਗਾ ਅੰਤਿਮ ਸੰਸਕਾਰ

Spread the love
ਗੰਡਾ ਸਿੰਘ ਵਾਲਾ/ਸ਼ੇਰਪੁਰ, 21 ਜੁਲਾਈ: ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਅਤੇ ਯੂਥ ਲੀਡਰ ਗੁਰਪ੍ਰੀਤ ਸਿੰਘ ਦੇ ਪੁੱਤਰ ਗੁਰਇਕਪ੍ਰੀਤ ਸਿੰਘ, ਜੋ ਅਮਰੀਕਾ ਵਿੱਚ ਰਹਿੰਦੇ ਸਨ,ਅਤੇ ਸਿਨੀਅਰ ਵਿਦਿਆਰਥੀ ਸਨ ਅਤੇ ਸਿੱਖ ਕੌਮ ਦੇ ਉੱਘੇ ਪ੍ਰਚਾਰਕ ਸਨ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਸਾਕ-ਸੰਬੰਧੀਆਂ ਸਮੇਤ ਸਮੁੱਚੇ ਪੰਜਾਬ ਅਤੇ ਅਮਰੀਕਾ ਵਿੱਚ ਵੱਸਦੀ ਸੰਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗੁਰਇਕਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ 22 ਜੁਲਾਈ 2026 ਨੂੰ ਨਿਰਮਲ ਡੇਰਾ ਝਿੜੀ ਵਾਲਾ, ਪਿੰਡ ਗੰਡਾ ਸਿੰਘ ਵਾਲਾ ਵਿਖੇ, ਗੰਡੇਵਾਲ ਨੇੜੇ ਸ਼ੇਰਪੁਰ ਵਿਖੇ ਕੀਤਾ ਜਾਵੇਗਾ।ਇਸ ਮੌਕੇ ਗੁਰਇਕਪ੍ਰੀਤ ਸਿੰਘ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ “ਵਾਹਿਗੁਰੂ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਸਾਡਾ ਹੀਰਾ ਬੱਚਾ, ਜਿਸ ਨੇ ਅੱਗੇ ਚੱਲ ਕੇ ਸਿੱਖ ਕੌਮ ਨੂੰ ਸੇਧ ਦੇਣੀ ਸੀ, ਉਹ ਸਾਨੂੰ ਸਦਾ ਲਈ ਛੱਡ ਕੇ ਚਲਾ ਗਿਆ ਹੈ।” ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਅੱਜ ਸਾਰਾ ਅਮਰੀਕਾ ਅਤੇ ਪੰਜਾਬ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਿਹਾ ਹੈ। ਬਰਨਾਲਾ ਸ਼ਹਿਰ ਵਿੱਚ ਜਿਮੇ ਹੀ ਇਹ ਮੜੂਸ ਖ਼ਬਰ ਆਈ ਤਾ ਲੋਕਾਂ ਨੇ ਆਪਣੇ ਕਾਰੋਬਾਰ ਬੰਦ ਕਰਕੇ ਘਰਾਂ ਨੂੰ ਚਲੇ ਗਏ ਸਾਰਾ ਬਰਨਾਲਾ ਉੱਨਾਂ ਦੇ ਗ੍ਰਹਿ ਵਿਖੇ ਪਹੁੰਚਿਆ ਹੋਇਆ ਹੈ  ਪਰਿਵਾਰ ਵੱਲੋਂ ਸਮੂਹ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਇਕਪ੍ਰੀਤ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਜ਼ਰੂਰ ਪਹੁੰਚਣ।
ਵਾਹਿਗੁਰੂ ਜੀ ਕਾ ਖਾਲਸਾ।
ਵਾਹਿਗੁਰੂ ਜੀ ਕੀ ਫਤਿਹ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *