ਬਰਸਾਤ ਦੀਆਂ ਬੂੰਦਾਂ ਨੇ ਵਿਕਾਸ ਦੇ ਦਾਅਵਿਆਂ ਦਾ ਚਿਹਰਾ ਧੋਤਾ, ਬੁਰਜ ਹਰੀਕਾ ਦੀ ਸੜਕ ਬਣੀ ਦਰਦ ਦੀ ਦਾਸਤਾਨ ਨਿਕਾਸੀ ਠੱਪ, ਛੱਪੜ ਬਣੀਆਂ ਗਲੀਆਂ; ਪਿੰਡ ਵਾਸੀਆਂ ਦਾ ਪ੍ਰਸ਼ਾਸਨ ਤੇ ਹਲਕਾ ਵਿਧਾਇਕ ਖ਼ਿਲਾਫ਼ ਰੋਸ, ਡੀ.ਸੀ. ਕੋਲ ਇਨਸਾਫ਼ ਦੀ ਗੁਹਾਰ

Spread the love
ਜੈਤੋ/ਬਰਗਾੜੀ, 4 ਅਗਸਤ (ਮਨਜੀਤ ਸਿੰਘ ਢੱਲਾ): ਸਬ- ਡਵੀਜ਼ਨ ਜੈਤੋ ਦੇ ਪਿੰਡ ਬੁਰਜ ਹਰੀਕਾ ਵਿੱਚ ਵਿਕਾਸ ਕਾਰਜਾਂ ਦੀ ਮਾੜੀ ਹਾਲਤ ਬਰਸਾਤ ਦੌਰਾਨ ਮੁੜ ਚਰਚਾ ਦਾ ਵਿਸ਼ਾ ਬਣ ਗਈ ਹੈ। ਪਿੰਡ ਦੇ ਨੌਜਵਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਹਰਦੀਪ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਮੀਂਹ ਪੈਂਦੇ ਹੀ ਪਿੰਡ ਦੀ ਮੁੱਖ ਸੜਕ ਛੱਪੜ ਦਾ ਰੂਪ ਧਾਰ ਲੈਂਦੀ ਹੈ ਅਤੇ ਸੜਕ ਤੇ ਪਾਣੀ ਵਿੱਚ ਕੋਈ ਫ਼ਰਕ ਨਹੀਂ ਰਹਿੰਦਾ। ਇਸ ਕਾਰਨ ਰਾਹਗੀਰਾਂ, ਸਕੂਲੀ ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਇਹ ਸੜਕ ਸਕੂਲ ਅਤੇ ਹਸਪਤਾਲ ਨੂੰ ਜਾਣ ਵਾਲਾ ਮੁੱਖ ਰਸਤਾ ਹੈ, ਪਰ ਪਾਣੀ ਭਰਨ ਅਤੇ ਡੂੰਘੇ ਖੱਡਿਆਂ ਕਾਰਨ ਹਾਦਸਿਆਂ ਦਾ ਖ਼ਤਰਾ ਹਰ ਵੇਲੇ ਬਣਿਆ ਰਹਿੰਦਾ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪੰਚਾਇਤ ਵੱਲੋਂ ਵਿਕਾਸ ਕਾਰਜਾਂ, ਪਾਣੀ ਦੀ ਨਿਕਾਸੀ ਅਤੇ ਛੱਪੜ ਤੇ ਨਾਲੀਆਂ ਦੀ ਸਫ਼ਾਈ ਵੱਲ ਲੰਬੇ ਸਮੇਂ ਤੋਂ ਕੋਈ ਪ੍ਰਭਾਵਸ਼ਾਲੀ ਧਿਆਨ ਨਹੀਂ ਦਿੱਤਾ ਗਿਆ।ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕਾਂ ਉੱਤੇ ਖੜ੍ਹਾ ਪਾਣੀ ਘਰਾਂ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਮਕਾਨਾਂ ਦੀਆਂ ਦੀਵਾਰਾਂ ਵਿੱਚ ਤਰੇੜਾਂ ਪੈ ਰਹੀਆਂ ਹਨ ਅਤੇ ਮੱਛਰਾਂ ਦੀ ਵੱਧ ਰਹੀ ਪੈਦਾਵਾਰ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਗਿਆ ਹੈ। ਇਸ ਮੌਕੇ ਬੱਬਲ ਬਰਾੜ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਪਰਮਜੀਤ ਸਿੰਘ ਅਤੇ ਸਾਬਕਾ ਸਰਪੰਚ ਰਿੰਕੂ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਸਬੰਧਤ ਵਿਭਾਗ ਨੇ ਪਿੰਡ ਦੀ ਨਿਕਾਸੀ ਅਤੇ ਵਿਕਾਸ ਵੱਲ ਅਣਗਹਿਲੀ ਵਰਤੀ ਹੈ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਅਤੇ ਰੋਸ ਹੈ। ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਕੋਲ ਮੰਗ ਕੀਤੀ ਕਿ ਪਿੰਡ ਦਾ ਤੁਰੰਤ ਜਾਇਜ਼ਾ ਲੈ ਕੇ ਨਿਕਾਸੀ ਪ੍ਰਬੰਧ, ਸੜਕਾਂ ਦੀ ਮੁਰੰਮਤ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *