ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਕਾਠਗੜ੍ਹ ਪੁਲਿਸ ਫੋਰਸ ਵੱਲੋਂ ਤੜਕਸਾਰ ਮਾਰੀ ਗਈ ਰੇਡ, ਇਲਾਕੇ ਵਿੱਚ ਮਚਿਆ ਹੜਕੰਪ 12 ਸ਼ੱਕੀ ਵਿਅਕਤੀਆਂ ਨੂੰ ਕਾਠਗੜ੍ਹ ਪੁਲਿਸ ਨੇ ਹਿਰਾਸਤ ਵਿੱਚ 

Spread the love
ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਵੱਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਠਗੜ੍ਹ ਪੁਲਿਸ ਵਲੋਂ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਕਾਰਵਾਈ ਤਹਿਤ ਇਲਾਕੇ ਵਿੱਚ ‘ਆਪ੍ਰੇਸ਼ਨ ਪ੍ਰਹਾਰ’ ਚਲਾ ਕੇ ਵੱਖ-ਵੱਖ ਪਿੰਡਾਂ ਵਿੱਚ ਤੜਕਸਾਰ ਛਾਪੇਮਾਰੀ ਕੀਤੀ ਗਈ। ਇਹ ਵਿਸ਼ੇਸ਼ ਆਪ੍ਰੇਸ਼ਨ ਡੀ.ਐਸ.ਪੀ. ਹੇਮੰਤ ਮਲਹੋਤਰਾ ਦੀ ਅਗਵਾਈ ਅਤੇ ਨਿਰਦੇਸ਼ਾਂ ਹੇਠ ਚਲਾਇਆ ਗਿਆ, ਜਿਸ ਵਿੱਚ ਕਾਠਗੜ੍ਹ ਪੁਲਿਸ ਦੇ ਐਸ.ਐਚ.ਓ. ਅਭਿਸ਼ੇਕ ਸ਼ਰਮਾ, ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੇ ਇੰਚਾਰਜ ਇੰਸਪੈਕਟਰ ਨੀਰਜ ਚੌਧਰੀ ਅਤੇ ਆਸਰੋਂ ਚੌਂਕੀ ਦੇ ਇੰਚਾਰਜ ਏ ਐਸ ਆਈ ਸੰਦੀਪ ਕੁਮਾਰ ਸ਼ਰਮਾ ਸਮੇਤ ਭਾਰੀ ਪੁਲਿਸ ਫੋਰਸ ਸ਼ਾਮਿਲ ਰਹੀ। ਇਸ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ, ਜਿਨ੍ਹਾਂ ਵਿੱਚ ਰੱਤੇਵਾਲ, ਰੈਲਮਾਜਰਾ, ਟੌਂਸਾ, ਬਣਾਂ , ਪਨਿਆਲੀ, ਮਾਜਰਾਂ ਜੱਟਾਂ, ਪ੍ਰੇਮ ਨਗਰ, ਜਗਤੇਵਾਲ, ਮੰਡ ਏਰੀਏ ਅਤੇ ਆਂਸਰੋਂ ਸਮੇਤ ਕਈ ਹੋਰ ਪਿੰਡ ਸ਼ਾਮਿਲ ਹਨ, ਵਿਖੇ ਸ਼ੱਕੀ ਟਿਕਾਣਿਆਂ ‘ਤੇ ਤਾਬੜਤੋੜ ਰੇਡ ਕੀਤੀ ਗਈ। ਤੜਕੇ ਹੋਈ ਇਸ ਅਚਨਚੇਤ ਛਾਪੇਮਾਰੀ ਕਾਰਨ ਮਾੜੇ ਅਨਸਰਾਂ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ ਅਤੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 12 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਰਾਊਂਡ ਅੱਪ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਕਾਬੂ ਕੀਤੇ ਗਏ ਇਨ੍ਹਾਂ ਸ਼ੱਕੀ ਵਿਅਕਤੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਲਾਕੇ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੇ ਨੈੱਟਵਰਕ ਨੂੰ ਤੋੜਿਆ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *