ਬਹਿਲੋਲਪੁਰ ਤੋਂ ਝਾੜ ਸਾਹਿਬ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਸ਼ੁਰੂ 40 ਸਾਲਾਂ ਬਾਅਦ ਪੂਰੀ ਹੋਵੇਗੀ ਲੋਕਾਂ ਦੀ ਮੰਗ, ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇਗੀ ਸੜਕ  

Spread the love
ਮਾਛੀਵਾੜਾ ਸਾਹਿਬ 11 ਜੁਲਾਈ (ਸੁੱਚਾ ਬੰਗੜ)ਹਲਕਾ ਸਮਰਾਲਾ ਦੇ ਪਿੰਡਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ।ਬਹਿਲੋਲਪੁਰ ਤੋਂ ਝਾੜ ਸਾਹਿਬ ਤੱਕ ਜਾਣ ਵਾਲੀ ਲਿੰਕ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਕੰਮ ਦਾ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਕੀਤਾ ਗਿਆ।   ਇਸ ਮੌਕੇ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਪਿਛਲੇ 40 ਸਾਲਾਂ ਤੋਂ ਇਸ ਇਲਾਕੇ ਦੇ ਲੋਕ ਇਸ ਸੜਕ ਦੇ ਚੌੜਾ ਹੋਣ ਦੀ ਮੰਗ ਕਰ ਰਹੇ ਸਨ। ਇਹ ਸੜਕ ਇਲਾਕੇ ਦੇ ਕਈ ਪਿੰਡਾਂ ਨੂੰ ਆਪਸ ‘ਚ ਜੋੜਦੀ ਹੈ ਅਤੇ ਗੁਰਦੁਆਰਾ ਝਾੜ ਸਾਹਿਬ ਆਉਣ ਵਾਲੇ ਸੰਗਤਾਂ ਲਈ ਵੀ ਬਹੁਤ ਮਹੱਤਵਪੂਰਨ ਹੈ। ਸੜਕ ਤੰਗ ਹੋਣ ਕਾਰਨ ਆਵਾਜਾਈ ‘ਚ ਕਾਫੀ ਦਿੱਕਤਾਂ ਆਉਂਦੀਆਂ ਸਨ ਅਤੇ ਅਕਸਰ ਹਾਦਸੇ ਵੀ ਹੁੰਦੇ ਰਹਿੰਦੇ ਸਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ*ਨਾਲ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਇਆ ਜਾ ਰਿਹਾ ਹੈ। ਸੜਕ ਦੇ ਬਣ ਜਾਣ ਨਾਲ ਲੋਕਾਂ ਨੂੰ ਆਵਾਜਾਈ ‘ਚ ਕਾਫੀ ਸਹੂਲਤ ਮਿਲੇਗੀ ਅਤੇ ਖੇਤੀ ਸਬੰਧੀ ਕੰਮਾਂ ‘ਚ ਵੀ ਆਸਾਨੀ ਹੋਵੇਗੀ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਇਸ ਸੜਕ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪਿੰਡ ਦੇ ਪਤਵੰਤੇ ਅਤੇ ਇਲਾਕੇ ਦੇ ਲੋਕਾਂ ਨੇ ਸੜਕ ਬਣਨ ‘ਤੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਉਨ੍ਹਾਂ ਦੀ ਮੰਗ ਪੂਰੀ ਹੋਈ ਹੈ ਜਿਸ ਨਾਲ ਹੁਣ ਉਨ੍ਹਾਂ ਨੂੰ ਬਹੁਤ ਰਾਹਤ ਮਿਲੇਗੀ।  ਇਸ ਮੌਕੇ ਪੰਚਾਇਤ ਮੈਂਬਰ, ਆਗੂ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *