ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਹਰਿਆਲੀ ਨੂੰ ਸਮਰਪਿਤ ਹੋਵੇਗਾ ਵਿਸ਼ੇਸ਼ ਉਪਰਾਲਾ ਸੀਪਾ ਅਸਪਾਲ ਕਲਾਂ 

Spread the love
ਬਰਨਾਲਾ ਬਲਵੰਤ ਸਿੰਘ ਸਿੱਧੂ 25 ਜੁਲਾਈ — 2026 =ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਵਧਾਉਣ ਲਈ ਵੱਡੇ ਪੱਧਰ ’ਤੇ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।  ਇਸ ਮੌਕੇ ਹਾਜ਼ਰ ਦੀਪੂ ਦੀਪਕ ਢਾਾਬਾ ਐਮਡੀ ਸੀਪਾ ਅਸਪਾਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿਇਸ ਸਬੰਧੀ 26 ਜੁਲਾਈ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਕੋਟਦੁਨਾ ਤੋਂ ਵਾਹਿਗੁਰੂਪੁਰਾ ਸੜਕ ’ਤੇ ਗੱਗੂ ਸਾਹਿਬ ਜੀ ਦੇ ਕੋਟਦੁਨਾ ਦੇ ਫਾਰਮ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆ ਸੀਤਾ ਅਸਪਾਲ ਕਲਾਂ ਅਤੇ ਕੁਲਦੀਪ ਸਿੰਘ ਬੁਗਰਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਲਗਾਤਾਰ ਘਟ ਰਹੀ ਹਰਿਆਲੀ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਸੋਚ ਤਹਿਤ ਹਰ ਸਾਲ ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਬੂਟੇ ਲਗਾ ਕੇ ਹਰਿਆਲੀ ਦਾ ਸੰਦੇਸ਼ ਦਿੱਤਾ ਜਾਂਦਾ ਹੈ। ਇਸ ਮੌਕੇ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਅਤੇ ਜਿਸ ਵੀਰ ਨੂੰ ਆਪਣੇ ਘਰ, ਖੇਤ ਜਾਂ ਕਿਸੇ ਹੋਰ ਥਾਂ ’ਤੇ ਲਗਾਉਣ ਲਈ ਬੂਟਿਆਂ ਦੀ ਲੋੜ ਹੋਵੇ, ਉਹ ਵੀ ਇੱਥੋਂ ਬੂਟੇ ਲੈ ਸਕਦਾ ਹੈ। ਇਸ ਉਪਰਾਲੇ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਆਓ, ਜਨਮ ਦਿਨ ਨੂੰ ਹਰਿਆਲੀ ਅਤੇ ਵਾਤਾਵਰਨ ਦੀ ਸੇਵਾ ਨੂੰ ਸਮਰਪਿਤ ਕਰਦਿਆਂ ਵੱਧ ਤੋਂ ਵੱਧ ਬੂਟੇ ਲਗਾਈਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਈਏ
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *