ਬਾਰਿਸ਼ ‘ਚ ਵੀ ਘਰ-ਘਰ ਪਹੁੰਚੇ ਕਾਂਗਰਸ ਇੰਚਾਰਜ ਕਰਨਬੀਰ ਬੁਰਜ   ਝਬਾਲ ਖਾਮ ‘ਚ ਅਸ਼ੀਰਵਾਦ ਯਾਤਰਾ, ਲੋਕਾਂ ਨੇ ਦਿੱਤਾ ਭਰਪੂਰ ਸਮਰਥਨ

Spread the love
ਝਬਾਲ, 31 ਜੁਲਾਈ (ਮੱਖਣ ਮਨੋਜ)=ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਇੰਚਾਰਜ ਕਰਨਬੀਰ ਸਿੰਘ ਬੁਰਜ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ “ਆਸ਼ੀਰਵਾਦ ਯਾਤਰਾ” ਤਹਿਤ ਅੱਜ ਹਲਕੇ ਦੇ ਪ੍ਰਸਿੱਧ ਪਿੰਡ ਝਬਾਲ ਖਾਮ ਵਿਖੇ ਦੌਰਾ ਕੀਤਾ ਗਿਆ।ਇਸ ਦੌਰਾਨ ਕਰਨਬੀਰ ਸਿੰਘ ਬੁਰਜ ਨੇ ਦਿਨ ਚੜ੍ਹਦਿਆਂ ਹੀ ਪਿੰਡ ਦੀਆਂ ਗਲੀਆਂ ‘ਚ ਪਹੁੰਚ ਕੇ ਘਰ-ਘਰ ਜਾ ਕੇ ਲੋਕਾਂ ਤੋਂ ਆਸ਼ੀਰਵਾਦ ਲਿਆ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਪਿੰਡ ਵਾਸੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਉਨ੍ਹਾਂ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਨਾਲ ਚੱਲਣ ਦਾ ਵਿਸ਼ਵਾਸ ਦਿਵਾਇਆ।ਇਸ ਦੌਰਾਨ ਬਾਰਿਸ਼ ਵੀ ਸ਼ੁਰੂ ਹੋ ਗਈ, ਪ੍ਰੰਤੂ ਕਰਨਬੀਰ ਸਿੰਘ ਬੁਰਜ ਬਿਨਾਂ ਰੁਕੇ ਕਾਂਗਰਸੀ ਵਰਕਰਾਂ ਸਮੇਤ ਪਿੰਡ ਦੀਆਂ ਗਲੀਆਂ ‘ਚ ਘੁੰਮਦੇ ਹੋਏ ਲੋਕਾਂ ਨੂੰ ਮਿਲਦੇ ਰਹੇ।ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਸੂਬੇ ਦੇ ਹਿੱਤਾਂ ਦੀ ਗੱਲ ਕਰ ਸਕਦੀ ਹੈ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਕੇ ਇਸ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆ ਕੇ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ 2027 ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਹੁਣ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ। ਕਰਨਬੀਰ ਬੁਰਜ ਨੇ ਅੱਗੇ ਕਿਹਾ ਕਿ ਉਹ ਹਮੇਸ਼ਾ ਹੀ ਹਲਕੇ ਦੇ ਲੋਕਾਂ ਦੀ ਸੇਵਾ ‘ਚ ਹਾਜ਼ਰ ਰਹਿਣਗੇ ਅਤੇ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ।*ਇਸ ਮੌਕੇ ਹਾਜ਼ਰ*: ਚੇਅਰਮੈਨ ਰਮਣ ਕੁਮਾਰ ਝਬਾਲ, ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਨਰਿੰਦਰ ਪੱਪਾ, ਮਾਸਟਰ ਪ੍ਰਿਤਪਾਲ ਸਿੰਘ ਝਬਾਲ, ਸਰਬਜੀਤ ਸਿੰਘ ਪੱਪੂ, ਮਾਸਟਰ ਜਸਪਾਲ ਸਿੰਘ, ਅਵਤਾਰ ਸਿੰਘ ਮਾਸਟਰ, ਬਾਬਾ ਨਿਰਮਲ ਸਿੰਘ ਹਵੇਲੀਆਂ, ਗੁਰਦੇਵ ਸਿੰਘ ਹਵੇਲੀਆਂ, ਜਰਨੈਲ ਸਿੰਘ ਬਿੱਟੂ, ਬਲਵਿੰਦਰ ਸਿੰਘ ਹਵੇਲੀਆਂ, ਹਰਭਿੰਦਰ ਸਿੰਘ ਜੇ.ਈ., ਸੁਖਵਿੰਦਰ ਸਿੰਘ ਬਿੱਟੂ, ਬਲਕਾਰ ਸਿੰਘ ਬਿੱਟੂ, ਮੇਜਰ ਸਿੰਘ ਝਬਾਲ, ਨਰਿੰਦਰ ਸਿੰਘ ਝਬਾਲ, ਸਵਰਨ ਸਿੰਘ ਡਰਾਈਵਰ, ਮੈਂਬਰ ਬਲਬੀਰ ਚੰਦ, ਮਿਸਤਰੀ ਦਲਬੀਰ ਸਿੰਘ ਝਬਾਲ, ਰਵੇਲ ਸਿੰਘ ਝਬਾਲ, ਮਨਦੀਪ ਕੁਮਾਰ ਸੋਨੂ, ਲੱਕੀ ਝਬਾਲ, ਮਨਜੀਤ ਸਿੰਘ ਕੇਵਲ ਵਾਲਾ, ਸਿੰਮੀ ਝਬਾਲ ਸਮੇਤ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *