ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

Spread the love
ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ ਜਗਰਾਓਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਸਮੇਤ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਰਾਜਿੰਦਰ ਸ਼ਰਮਾ ਨੇ ਦਰਿਪਣ ਸਾਹਨੀ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਜਪਾ ਜ਼ਿਲ੍ਹਾ ਲੀਗਲ ਸੈੱਲ ਦੇ ਕੋ-ਕਨਵੀਨਰ ਵਜੋਂ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਦਰਿਪਣ ਸਾਹਨੀ ਦਾ ਬਾਰ ਐਸੋਸੀਏਸ਼ਨ ਵਿੱਚ ਅਹਿਮ ਅਹੁਦੇ ’ਤੇ ਚੁਣਿਆ ਜਾਣਾ ਪਾਰਟੀ ਦੇ ਨਾਲ-ਨਾਲ ਉਨ੍ਹਾਂ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦਰਿਪਣ ਸਾਹਨੀ ਵਕੀਲ ਭਾਈਚਾਰੇ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਸਨਮਾਨ ਸਮਾਰੋਹ ਦੌਰਾਨ ਭਾਜਪਾ ਆਗੂਆਂ ਨੇ ਦਰਿਪਣ ਸਾਹਨੀ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ, ਅਜੀਤ ਸਿੰਘ ਅਖਾੜਾ, ਨਵੀਨ ਜੈਨ, ਜ਼ਿਲ੍ਹਾ ਕੈਸ਼ੀਅਰ ਰਾਜ ਵਰਮਾ, ਸਰਕਲ ਪ੍ਰਧਾਨ ਨਵਨੀਤ ਗੁਪਤਾ ਤੇ ਟੋਨੀ ਵਰਮਾ, ਗੌਰਵ ਗੁਪਤਾ, ਐੱਮਸੀ ਸਤੀਸ਼ ਪੱਪੂ, ਐਡਵੋਕੇਟ ਵਿਵੇਕ ਭਾਰਦਵਾਜ, ਕ੍ਰਿਸ਼ਨ ਕੁਮਾਰ ਇੰਦੋਰਾ, ਅਨਿਲ ਕੁਮਾਰ ਸੈਂਟੀ ਚੋਪੜਾ, ਲਲਿਤ ਜੈਨ, ਜਤਿੰਦਰ ਅਰੋੜਾ ਮਿੱਠੂ, ਲਾਲ ਚੰਦ ਸੋਨੂੰ, ਪੁਲਕਿਤ ਲੂੰਬਾ, ਰਿੰਕੂ ਅਰੋੜਾ, ਰਾਜਪਾਲ ਜੈਨ, ਗੁਰਤੇਜ ਸਿੰਘ ਗੇਜਾ, ਰਾਕੇਸ਼ ਹੈਪੀ, ਕਪਿਲ ਪਰਜਾਪਤੀ, ਅਨੁਜ ਸ਼ਰਮਾ, ਅਭੀ ਗੋਇਲ, ਕੁਲਦੀਪ ਕੌੜਾ, ਜਨਕ ਰਾਜ, ਪੰਡਤ ਵਿਪਨ ਸ਼ਰਮਾ, ਜਗਦੀਸ਼ ਓਹਰੀ, ਮਾਤਾ ਪ੍ਰਸ਼ਾਦ, ਅਰੁਣ ਗੁਪਤਾ, ਵੈਭਵ ਜੈਨ, ਕਮਲਪ੍ਰੀਤ ਸਾਹਨੀ, ਇਆਨ ਸਾਹਨੀ, ਦਵਿੰਦਰ ਅਰੋੜਾ, ਇੰਦਰਜੀਤ ਸਿੰਘ ਸਮੇਤ ਹੋਰ ਭਾਜਪਾ ਵਰਕਰ ਹਾਜ਼ਰ ਸਨ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *