ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ- 

Spread the love
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦਾ ਸ਼ਾਨਦਾਰ ਨਤੀਜਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਡ. ਸ਼ੈਸ਼ਨ 2025-27 ਦੇ ਦੂਜੇ ਸਮੈਸਟਰ ਦੇ ਨਤੀਜਿਆਂ ਵਿੱਚ ਇਸ ਵਾਰ ਫਿਰ ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਇਸ ਨਤੀਜੇ ਵਿੱਚ ਕਾਲਜ ਦੀ ਵਿਦਿਆਰਥਣ ਸ਼ਾਇਨਾ ਪੁੱਤਰੀ ਸ਼੍ਰੀ. ਰਾਕੇਸ਼ ਗਿਰਧਰ ਨੇ 374/450 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਾਨਸੀ ਪੁੱਤਰੀ ਸ. ਰਾਜਿੰਦਰ ਸਿੰਘ ਨੇ 372/450 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਨਵਜੋਤ ਕੌਰ ਗਿੱਲ ਪੁੱਤਰੀ ਸ. ਹਰਜੀਤ ਸਿੰਘ ਗਿੱਲ ਨੇ 369/450 ਅੰਕ ਪ੍ਰਾਪਤ ਕਰੇਕ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ਼ ਹੀਂ  ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ। ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਜਰਨਲ ਸੈਕਰੇਟਰੀ ਸ. ਸਰਵਪਾਲ ਸਿੰਘ ਰਾਣਾ ਬਾਵਾ ਅਤੇ ਸ. ਸੁਖਪਾਲ ਸਿੰਘ ਬਾਵਾ ਅਤੇ ਮੈਨੇਜਮੈਂਟ ਮੈਂਬਰਾਂ ਸ. ਜਸਪਾਲ ਸਿੰਘ, ਸ. ਅਮਨਦੀਪ ਸਿੰਘ ਬਿੰਨੀ ਅਤੇ ਸ. ਹਰਚਰਨ ਸਿੰਘ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ‘ਤੇ ਕਾਲਜ ਦੇ  ਪ੍ਰਿੰਸੀਪਲ ਡਾ. ਕਵਿਤਾ ਨੇ ਇਸ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਮੂਹਿਕ ਮਿਹਨਤ ਦੇ ਸਿਰ ਬੰਨ੍ਹਿਆ ਅਤੇ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਸ੍ਰੀਮਤੀ ਰੁਚਿਕਾ ਖੁਰਾਣਾ, ਵਾਈਸ ਪ੍ਰਿੰ. (ਬੀ.ਐੱਡ), ਸ੍ਰੀਮਤੀ ਸਵਾਤੀ, ਵਾਈਸ ਪ੍ਰਿੰ. (ਡੀ.ਐੱਲ.ਐੱਡ.), ਸ. ਜਸਵਿੰਦਰ ਸਿੰਘ, ਸ੍ਰੀਮਤੀ ਹਰਜਿੰਦਰ ਕੌਰ (ਲਾਇਬ੍ਰੇਰੀਅਨ), ਸੁਖਚੈਨ ਸਿੰਘ (ਸੁਪਰਡੈਂਟ), ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *