ਬਾਸੀ ਪਰਿਵਾਰ ਨੂੰ ਮਿਲੀ ਨਗਰ ਕੌਂਸਲ ਤਪਾ ਦੀ ਪ੍ਰਧਾਨਗੀ ,ਵਿਧਾਇਕ ਤੇ ਕੌਂਸਲਰਾਂ ਦਾ ਕੀਤਾ ਧੰਨਵਾਦ           

Spread the love

 ਤਪਾ ਮੰਡੀ 6 ਜੁਲਾਈ ( ਸ਼ਰਮਾ) ਸਥਾਨਕ ਨਗਰ ਕੌਂਸਲ ਦੀ ਪ੍ਰਧਾਨਗੀ ਤੇ ਮੀਤ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਐਸਡੀਐਮ ਆਯੂਸ਼ ਗੋਇਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੇ ਯਤਨਾ ਸਦਕਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਕੌਂਸਲਰ ਬਲਜੀਤ ਸਿੰਘ ਬਾਸੀ ਨਗਰ ਕੌਂਸਲ ਤਪਾ ਦੇ ਸਹਿਮਤੀ ਨਾਲ ਪ੍ਰਧਾਨ ਚੁਣੇ ਗਏ ਜਿਉ ਹੀ ਨਵ ਨਿਯੁਕਤ ਪ੍ਰਧਾਨ ਬਲਜੀਤ ਸਿੰਘ ਬਾਸੀ ਮੀਟਿੰਗ ਹਾਲ ਤੋਂ ਬਾਹਰ ਆਏ ਤਾਂ ਸਭ ਤੋਂ ਪਹਿਲਾਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਮੂੰਹ ਮਿੱਠਾ ਕਰਾ ਕੇ ਹਾਰ ਪਾਇਆ ਗਿਆ ਉਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਹੁੰਚੇ ਬਾਸੀ ਪਰਿਵਾਰ ਅਤੇ ਉਹਨਾਂ ਦੇ ਸਮਰਥਕਾਂ ਵੱਲੋਂ ਹਾਰ ਪਾਕੇ ਨਿੱਘਾ ਸਵਾਗਤ ਕੀਤਾ ਗਿਆ , ਉਸ ਤੋਂ ਬਾਅਦ ਖੁੱਲੀ ਜੀਪ ਦੇ ਵਿੱਚ ਬਿਰਾਜਮਾਨ ਹੋ ਕੇ ਸ਼ਹਿਰ ਅੰਦਰ ਧੰਨਵਾਦੀ ਦੌਰਾ ਕੀਤਾ ਗਿਆ ਸਮਰਥਕਾਂ ਵੱਲੋਂ ਖੁਸ਼ੀ ਵਿੱਚ ਭੰਗੜੇ ਪਾਏ ਅਤੇ ਆਤਿਸ਼ਬਾਜੀ ਛੱਡੀ ਗਈ।  ਇਸ ਮੌਕੇ ਸੀਨੀਅਰ ਆਗੂ ਜਗਤਾਰ ਸਿੰਘ ਬਾਸੀ, ਜੱਸੀ ਬਾਸੀ , ਗੁਰਵਿੰਦਰ ਸਿੰਘ ਬਾਸੀ ਤੇ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਅੱਜ ਬਹੁਤ ਹੀ ਭਾਗਾਂ ਵਾਲਾ ਦਿਨ ਚੜਿਆ ਹੈ ਜਿਸ ਨੇ ਬਾਸੀ ਪਰਿਵਾਰ ਦਾ ਸਿਰ ਉੱਚਾ ਕਰ ਦਿੱਤਾ ਗਿਆ । ਉਹਨਾਂ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ ਅਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਸ਼ਹਿਰ ਦੇ ਰਹਿੰਦੇ ਵਿਕਾਸ ਜਲਦੀ ਨੇਪਰੇ ਚਾੜਣਗੇ। ਇਸ ਮੌਕੇ ਕੋਮਲ ਵਾਸੀ ਗੁਰਦੀਪ ਸਿੰਘ ਵਾਸੀ ਮਹਮੂ ਬਾਸੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *