ਬਿਜਲੀ ਨਿਗਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਕਾਮਿਆਂ ਦਾ ਰੋਸ ਪ੍ਰਦਰਸ਼ਨ

Spread the love
ਕੁਰਾਲੀ 21 ਜੁਲਾਈ (ਜਗਦੇਵ ਸਿੰਘ )ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਕੁਰਾਲੀ ਡਿਵੀਜ਼ਨ ਦੇ ਸਮੂਹ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ।ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਨਿਰਮੈਲ ਸਿੰਘ (ਜ਼ੋਨ ਆਗੂ, ਈਸਟ ਜ਼ੋਨ ਮੋਹਾਲੀ), ਸੁਖਜਿੰਦਰ ਸਿੰਘ (ਸਰਕਲ ਪ੍ਰਧਾਨ, ਰੋਪੜ), ਸੁਰਿੰਦਰ ਕੁਮਾਰ ਸ਼ਰਮਾ (ਡਿਵੀਜ਼ਨ ਪ੍ਰਧਾਨ, ਕੁਰਾਲੀ), ਬਲਵਿੰਦਰ ਸਿੰਘ (ਪ੍ਰਧਾਨ, ਪੈਨਸ਼ਨਰ ਐਸੋਸੀਏਸ਼ਨ, ਖਰੜ) ਅਤੇ ਗੁਲਜ਼ਾਰ ਸਿੰਘ (ਪ੍ਰਧਾਨ, ਸਿਟੀ ਮੋਰਿੰਡਾ) ਨੇ ਕਿਹਾ ਕਿ ਬਿਜਲੀ ਕਾਮਿਆਂ ਦੀਆਂ 16 ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ ਮੁੱਖ ਮੰਗਾਂ ਵਿੱਚ 17.07.2020 ਤੋਂ ਬਾਅਦ ਭਰਤੀ ਹੋਏ ਬਿਜਲੀ ਕਾਮਿਆਂ ਨੂੰ ਬਿਜਲੀ ਨਿਗਮ ਦੇ ਤਨਖ਼ਾਹ ਸਕੇਲ ਲਾਗੂ ਕਰਨਾ, ਸੋਲੇਸੀਅਮ ਲੈਣ ਵਾਲੇ ਕਾਮਿਆਂ ਤੋਂ 12 ਫ਼ੀਸਦੀ ਵਿਆਜ ਸਮੇਤ ਕੀਤੀ ਜਾ ਰਹੀ ਉਗਰਾਹੀ ਬੰਦ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਅਤੇ ਹੋਰ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕਰਨਾ ਸ਼ਾਮਲ ਹੈ। ਇਨ੍ਹਾਂ ਮੰਗਾਂ ਸਬੰਧੀ ਪਾਵਰ ਮੈਨੇਜਮੈਂਟ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਹਰ ਵਾਰ ਸਿਰਫ਼ ਭਰੋਸੇ ਹੀ ਦਿੱਤੇ ਗਏ ਅਤੇ ਕਿਸੇ ਵੀ ਮੰਗ ਦੇ ਹੱਲ ਲਈ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਇਸੇ ਕਾਰਨ ਬਿਜਲੀ ਕਾਮਿਆਂ ਨੂੰ ਮਿਤੀ 21-22 ਜੁਲਾਈ 2026 ਨੂੰ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਹੈ।ਰੋਸ ਪ੍ਰਦਰਸ਼ਨ ਦੌਰਾਨ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀ ਹੋਵੇਗੀ।ਇਸ ਰੋਸ ਪ੍ਰਦਰਸ਼ਨ ਵਿੱਚ ਸੁਖਵਿੰਦਰ ਸਿੰਘ (ਮੀਤ ਪ੍ਰਧਾਨ, ਕੁਰਾਲੀ), ਅਵਤਾਰ ਸਿੰਘ, ਮਨਦੀਪ ਸਿੰਘ, ਮੈਡਮ ਸਵਰਨ ਕੌਰ, ਜਸਵਿੰਦਰ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਗੁਰਨਿੰਦਰ ਸਿੰਘ, ਮਲਕੀਤ ਸਿੰਘ, ਸ਼ਿਵਮ, ਰਸ਼ਪਾਲ ਸਿੰਘ, ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਕਾਮੇ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *