ਬਿਜਲੀ ਮੁਲਾਜ਼ਮ ਜਥੇਬੰਦੀਆਂ ਦੀ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ ਡੀਏ ਦੀ ਮੰਗ ਨੂੰ ਲੈ ਕੇ ਆਰ-ਪਾਰ ਦੀ ਲੜਾਈ ਦਾ ਐਲਾਨ ਬਰਨਾਲਾ 

Spread the love
ਬਰਨਾਲਾ, 23 ਜੁਲਾਈ (ਬਲਵੰਤ ਸਿੰਘ ਸਿੱਧੂ)= : ਬਿਜਲੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ। ਬਰਨਾਲਾ ਵਿਖੇ ਲਗਾਏ ਗਏ ਵਿਸ਼ਾਲ ਧਰਨੇ ਦੌਰਾਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਮੁੱਖ ਮੰਗ ਲੰਮੇ ਸਮੇਂ ਤੋਂ ਰੁਕਿਆ ਹੋਇਆ ਡੀਏ ਜਾਰੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਮੁਲਾਜ਼ਮਾਂ ਨੂੰ ਲਾਰੇ ਲਗਾਏ ਜਾਂਦੇ ਹਨ ਅਤੇ ਵੱਡੀ ਮੈਨੇਜਮੈਂਟ ਵੱਲੋਂ ਆਗੂਆਂ ਨਾਲ ਗੱਲਬਾਤ ਕਰਕੇ ਕੀਤੇ ਵਾਅਦਿਆਂ ਤੋਂ ਵੀ ਬਾਅਦ ਵਿੱਚ ਮੁੱਕਰਿਆ ਜਾਂਦਾ ਹੈ।ਆਗੂਆਂ ਨੇ ਕਿਹਾ ਕਿ ਇਸ ਵਾਰ ਮੁਲਾਜ਼ਮ ਜਥੇਬੰਦੀਆਂ ਦੀ ਲੜਾਈ ਆਰ-ਪਾਰ ਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਰੋਜ਼-ਰੋਜ਼ ਧਰਨੇ ਲਗਾਉਣ ਦੇ ਹੱਕ ਵਿੱਚ ਨਹੀਂ ਹਨ, ਪਰ ਜਦੋਂ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਜਾਵੇ ਤਾਂ ਸੰਘਰਸ਼ ਕਰਨਾ ਮਜਬੂਰੀ ਬਣ ਜਾਂਦਾ ਹੈ।ਇਸ ਮੌਕੇ ‘ਸਾਡੇ ਹੱਕ ਇੱਥੇ ਰੱਖ’ ਸਮੇਤ ਵੱਖ-ਵੱਖ ਨਾਅਰਿਆਂ ਨਾਲ ਧਰਨਾ ਸਥਾਨ ਗੂੰਜ ਉੱਠਿਆ। ਆਗੂਆਂ ਨੇ ਕਿਹਾ ਕਿ ਇਸ ਵਾਰ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਇੱਕ ਪਲੇਟਫਾਰਮ ’ਤੇ ਇਕੱਠੀਆਂ ਹਨ ਅਤੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਮੁਲਾਜ਼ਮ ਜਥੇਬੰਦੀਆਂ ਇਕੱਠੇ ਹੋ ਕੇ ਚੱਲਣਗੀਆਂ ਤਾਂ ਸਰਕਾਰ ਨੂੰ ਆਖ਼ਰਕਾਰ ਝੁਕਣਾ ਹੀ ਪਵੇਗਾ।ਧਰਨੇ ਨੂੰ ਹਰਬੰਸ ਸਿੰਘ, ਭੁਪਿੰਦਰ ਸਿੰਘ ਧਨੇਰ, ਗੁਰਲਾਭ ਸਿੰਘ ਮੌੜ, ਕਰਨਵੀਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਹਰਬੰਸ ਸਿੰਘ ਦੀਦਾਰਗੜ੍ਹ, ਸਤਿੰਦਰਪਾਲ ਜੱਸੜ, ਕੇਵਲ ਧਾਲੀਵਾਲ, ਅਮਨਿੰਦਰ ਸਿੰਘ ਬਰਨਾਲਾ, ਰਣਜੀਤ ਕੁਮਾਰ, ਹਰਦੀਪ ਸਿੰਘ ਧੌਲਾ, ਇੰਜੀਨੀਅਰ ਚਮਕੌਰ ਸਿੰਘ, ਲਾਭ ਸਿੰਘ, ਰਜਿੰਦਰ ਕੁਮਾਰ, ਇੰਜੀਨੀਅਰ ਹਰਜਿੰਦਰ ਸਿੰਘ ਰੂੜੇਕੇ ਕਲਾਂ, ਇੰਜੀਨੀਅਰ ਜਸਪ੍ਰਤਾਪ ਸਿੰਘ, ਸਕੰਦਰ ਸਿੰਘ ਮਹਿਲ ਖੁਰਦ, ਇੰਜੀਨੀਅਰ ਦਲਜੀਤ ਸਿੰਘ, ਜੇਈ ਨਰੈਣ ਦੱਤ, ਇਨਕਲਾਬੀ ਕੇਂਦਰ ਪੰਜਾਬ, ਇੰਜੀਨੀਅਰ ਹਰਜੀਤ ਸਿੰਘ, ਕੁਲਵਿੰਦਰ ਸਿੰਘ ਠੀਕਰੀਵਾਲ, ਜਸਵਿੰਦਰ ਸਿੰਘ ਜੱਸੀ, ਲਖਵੀਰ ਸਿੰਘ ਸੰਘੇੜਾ, ਸੁਖਦਰਸ਼ਨ ਸਿੰਘ ਬਰਨਾਲਾ, ਅਮਰਜੀਤ ਸਿੰਘ ਨਾਈਵਾਲਾ, ਨਵਨੀਤ ਸਿੰਘ ਠੁਲੀਵਾਲ, ਸਾਥੀ ਰਾਮਲਖਣ, ਬਲਵੰਤ ਸਿੰਘ ਬਰਨਾਲਾ, ਗੁਲਵੰਤ ਸਿੰਘ ਚੰਨਣਵਾਲ, ਇੰਜੀਨੀਅਰ ਚਮਕੌਰ ਸਿੰਘ ਜੇਈ, ਹਰਜੀਤ ਸਿੰਘ ਬਾਜ਼ੀਦਕੇ ਖੁਰਦ, ਇੰਜੀਨੀਅਰ ਸਰਬਜੀਤ ਸਿੰਘ ਜੇਈ, ਲਵਪ੍ਰੀਤ ਸਿੰਘ ਜੇਈ ਅਤੇ ਕਲਮਜੀਤ ਸਿੰਘ ਜਲੂਰ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *