ਬੀਕੇਯੂ ਉਗਰਾਹਾਂ ਦਾ ਅਣਮਿਥੇ ਸਮੇਂ ਦਾ ਧਰਨਾ ਪੰਜਵੇਂ ਦਿਨ ’ਚ ਦਾਖਲ- ਮੁਲਾਜ਼ਮ, ਪੈਨਸ਼ਨਰ, ਵਿਦਿਆਰਥੀ ਤੇ ਖੇਤ ਮਜ਼ਦੂਰ ਜਥੇਬੰਦੀਆਂ ਹੋਈਆਂ ਸ਼ਾਮਲ-

Spread the love
 ਸ੍ਰੀ ਮੁਕਤਸਰ ਸਾਹਿਬ, 04 ਸਤੰਬਰ (ਮਨਜੀਤ ਸਿੱਧੂ):- ਇੱਥੋਂ ਦੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਭਾਰਤੀ ਕਿਸਾਨ ਜਥੇਬੰਦੀ ਏਕਤਾ ਉਗਰਾਹਾਂ ਵੱਲੋਂ ਸ਼ੁਰੂ ਕੀਤਾ ਅਣਮਿਥੇ ਸਮੇਂ ਦੇ ਧਰਨੇ ਦੇ ਪੰਜਵੇਂ ਦਿਨ ਮੁਲਾਜ਼ਮ, ਪੈਨਸ਼ਨਰ, ਵਿਦਿਆਰਥੀ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸ਼ਮੂਲੀਅਤ ਕਰਦਿਆਂ ਜਿਥੇ ਕਿਸਾਨ ਮੰਗਾਂ ਦੀ ਪ੍ਰੋੜਤਾ ਕੀਤੀ ਉਥੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਇੰਨ੍ਹਾਂ ਨੂੰ ਲੋਕ ਵਿਰੋਧੀ ਦੱਸਿਆ। ਇਸ ਮੌਕੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰੋਡਵੇਜ਼ ਆਗੂ ਅੰਗਰੇਜ਼ ਸਿੰਘ, ਗੌਰਮਿੰਟ ਟੀਚਰ ਯੂਨੀਅਨ ਦੇ ਪਰਮਜੀਤ ਸਿੰਘ, ਟਰਮਨਿਸਟਰੀਅਲ ਸਟਾਫ ਐਸੋਸੀਏਸ਼ਨ ਦੇ ਪੁਸ਼ਪਿੰਦਰ ਸਿੰਘ ਤੇ ਖੁਸ਼ਕਰਨ ਸਿੰਘ, ਪੀ ਐਸ ਯੂ ਦੇ ਸੁਖਪ੍ਰੀਤ ਕੌਰ, ਪੈਨਸ਼ਨਜ਼ ਆਗੂ ਹਰਦੀਪ ਸਿੰਘ, ਜੋਗਿੰਦਰ  ਸਿੰਘ ਮੱਲਣ, ਡੀਟੀਐਫ ਦੇ ਪਵਨ ਕੁਮਾਰ, ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ, ਲੋਕ ਮੋਰਚਾ ਦੇ ਪਿਆਰੇ ਲਾਲ ਦੋਦਾ, ਟੀ ਐਸ ਯੂ ਦੇ ਬਰਜਿੰਦਰ ਸ਼ਰਮਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਤਰਸੇਮ ਖੁੰਡੇ ਹਲਾਲ, ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਟੀਐਸਯੂ ਦੇ ਬਿੱਕਰ ਸਿੰਘ ਤੇ ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਵੰਤ ਸਿੰਘ ਹੋਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣਾਂ ਤੋਂ ਪਹਿਲਾਂ ਸਟੇਜਾਂ ’ਤੇ ਕਹਿੰਦਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਲੋਕ ਧਰਨੇ ਲਾਉਣੋਂ ਹਟ ਜਾਣਗੇ ਕਿਉਂਕੇ ਉਨ੍ਹਾਂ ਦੀਆਂ ਮੰਗਾਂ ਬਿਨ੍ਹਾਂ ਧਰਨਿਆਂ ਤੋਂ ਹੀ ਹੱਲ ਹੋਇਆ ਕਰਨਗੀਆਂ। ਪਰ ਹੁਣ ਧਰਨੇ ਲਾ ਕੇ ਰਹੇ ਲੋਕਾਂ ਉਪਰ ਤਸ਼ੱਦਦ ਵੀ ਕੀਤਾ ਜਾਂਦਾ ਹੈ ਅਤੇ ਅਦਾਲਤੀ ਹੁਕਮਾਂ ਨੂੰ ਵੀ ਨਹੀਂ ਮੰਨਿਆ ਜਾਂਦਾ ਜਿਸ ਕਰਕੇ ਸਪੱਸ਼ਟ ਹੁੰਦਾ ਹੈ ਕਿ ਇਸ ਸਰਕਾਰ ਤੋਂ ਪਹਿਲੀਆਂ ਸਰਕਾਰਾਂ ’ਚ ਕੋਈ ਫਰਕ ਨਹੀਂ। ਇਹ ਸਾਰੀਆਂ ਸਰਮਾਏਦਾਰਾਂ ਦਾ ਪੱਖ ਪੂਰਨ ਅਤੇ ਲੋਕਾਂ ਦਾ ਲਹੂ ਪੀਣ ਵਾਲੀਆਂ ਜੋਕਾਂ ਹਨ। ਮੁਲਾਜ਼ਮਾਂ ਨੇ ਇਹ ਵੀ ਐਲਾਨ ਕੀਤਾ ਹੁਣ ਸਾਰੀਆਂ ਜਥੇਬੰਦੀਆਂ ਇਕ ਜੁੱਟ ਹੋਕੇ ਸਰਕਾਰ ਖਿਲਾਫ ਸੰਘਰਸ਼ ਕਰਨਗੀਆਂ ਇਸ ਲਈ ਸਰਕਾਰ ਕਿਸੇ ਜਥੇਬੰਦੀ ਨੂੰ ਇਕ ਦੂਜੇ ਖਿਲਾਫ ਖੜ੍ਹਾ ਨਹੀਂ ਕਰ ਸਕਦੀ। ਇਸ ਮੌਕੇ ਕਿਸਾਨਾਂ ਵੱਲੋਂ ਮੁਲਾਜ਼ਮ ਜਥੇਬੰਦੀਆਂ ਦਾ ਸਵਾਗਤ ਕਰਦਿਆਂ ਇਸਨੂੰ ਲੋਕ ਏਕੇ ਦੀ ਜਿੱਤ ਕਰਾਰ ਦਿੱਤਾ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *