ਬੀ ਆਈਐਸ ਬਿਊਰੋ ਆਫ ਇੰਡੀਅਨ ਸਟੈਂਡਰਡਜ ਦੁਆਰਾ ਸਪਾਂਸਰ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ 

Spread the love
ਕਪੂਰਥਲਾ, 3 ਸਤੰਬਰ ( ਕੌੜਾ )- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਵਿਖੇ ਬੀ ਆਈਐਸ ਬਿਊਰੋ ਆਫ ਇੰਡੀਅਨ ਸਟੈਂਡਰਡਜ ਦੁਆਰਾ ਸਪਾਂਸਰ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਸਟੈਂਡਰਡ ਕਲੱਬ 1985 ਦੇ 25 ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ ਵੱਖ ਰੋਜ਼ਾਨਾ ਜ਼ਿੰਦਗੀ ਵਿੱਚ ਇਸਤੇਮਾਲ ਹੋਣ ਵਾਲੀਆਂ ਵਸਤੂਆਂ ਦੇ ਸਟੈਂਡਰਡ ਅਤੇ ਗ੍ਰਾਹਕ ਰਾਈਟਸ ਬਾਰੇ ਜਾਣੂ ਕਰਵਾਣਾ ਸੀ ਇਸ ਵਿਸ਼ੇਸ਼ ਮੌਕੇ ਤੇ ਸਕੂਲ ਦੇ ਸਾਰੇ ਸਟਾਫ ਵੱਲੋਂ ਸ਼ਮੂਲੀਅਤ ਕੀਤੀ ਗਈ ।ਸਕੂਲ ਇਨਚਾਰਜ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਸਟੇਸ਼ਨਰੀ ਵੰਡੀ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ ।ਸਕੂਲ ਇੰਚਾਰਜ ਵੱਲੋਂ ਬੀ ਆਈ੍ ਐੱਸ ਜੇ ਐਂਡ ਕੇ ਬਰਾਂਚ ਦਾ ਧੰਨਵਾਦ ਕੀਤਾ ਗਿਆ ਕਿ ਉਹ ਸਕੂਲ ਲੈਵਲ ਤੇ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸਪੋਰਟ ਕਰਕੇ ਬਹੁਤ ਵਧੀਆ ਉਪਰਾਲੇ ਕਰ ਰਹੇ ਹਨ ਤਾਂ ਜੋ ਉਹ ਸੁਰੱਖਿਆ ਅਤੇ ਗੁਣਵੱਤਾ ਸਬੰਧੀ ਸਹੀ ਜਾਣਕਾਰੀ ਪ੍ਰਾਪਤ ਕਰਕੇ ਅੱਗੇ ਆਪਣੇ ਆਸ ਪਾਸ ਦੇ ਲੋਕਾਂ ਨੂੰ ਜਾਗਰੁਕ ਕਰ ਸਕਣ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *