ਬੀ.ਕਾਮ. ਦੇ ਨਤੀਜਿਆਂ ਵਿੱਚ ਕੋਮਲਪ੍ਰੀਤ  ਨੇ ਯੂਨੀਵਰਸਿਟੀ ਵਿੱਚ ਤੀਜਾ ਅਤੇ ਜੈਸਮੀਨ ਕੌਰ ਨੇ  28ਵਾਂ ਰੈਂਕ ਹਾਸਲ ਕੀਤਾ

Spread the love
ਕਪੂਰਥਲਾ , 3 ਅਗਸਤ ( ਕੌੜਾ )-  ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਕਾਮ. ਦੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਆਪਣੀ ਅਕਾਦਮਿਕ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਹੋਰ ਉੱਚਾ ਕੀਤਾ ਹੈ। ਕਾਲਜ ਦੀ ਹੋਣਹਾਰ ਵਿਦਿਆਰਥਣ ਕੋਮਲਪ੍ਰੀਤ ਨੇ  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਤੀਜਾ ਰੈਂਕ, ਜਦਕਿ ਜਸਮੀਨ ਕੌਰ ਨੇ ਛੇਵਾਂ ਰੈਂਕ ਹਾਸਲ ਕਰਕੇ ਇਹ ਸਾਬਤ ਕੀਤਾ ਹੈ ਕਿ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਅਤੇ ਉੱਚ ਪੱਧਰੀ ਅਕਾਦਮਿਕ ਮਾਰਗਦਰਸ਼ਨ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਵਿੱਚ ਆਪਣਾ ਵਿਲੱਖਣ ਸਥਾਨ ਰੱਖਦਾ ਹੈ।ਇਨ੍ਹਾਂ ਦੋਵਾਂ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਸਿਰਫ਼ ਨਿੱਜੀ ਸਫਲਤਾ ਨਹੀਂ, ਸਗੋਂ ਸਮੁੱਚੇ ਕਾਲਜ ਪਰਿਵਾਰ ਲਈ ਮਾਣ ਅਤੇ ਪ੍ਰੇਰਣਾ ਦਾ ਵਿਸ਼ਾ ਹੈ। ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਇੱਕੋ ਕਾਲਜ ਦੀਆਂ ਦੋ ਵਿਦਿਆਰਥਣਾਂ ਦਾ ਸਥਾਨ ਪ੍ਰਾਪਤ ਕਰਨਾ ਸੰਸਥਾ ਦੀ ਅਕਾਦਮਿਕ ਉੱਤਮਤਾ ਦਾ ਪ੍ਰਤੱਖ ਪ੍ਰਮਾਣ ਹੈ।ਜ਼ਿਕਰਯੋਗ ਹੈ ਕਿ ਕਾਲਜ ਦਾ ਬੀ.ਕਾਮ. ਦਾ ਨਤੀਜਾ ਸੌ ਫ਼ੀਸਦੀ ਰਿਹਾ। ਹੋਰ ਸਮੂਹ ਵਿਦਿਆਰਥੀਆਂ ਨੇ ਵੀ ਬਹੁਤ ਹੀ ਸ਼ਾਨਦਾਰ ਅੰਕਾਂ ਨਾਲ ਪ੍ਰੀਖਿਆ ਪਾਸ ਕਰਦਿਆਂ ਆਪਣੀ ਲਗਨ, ਮਿਹਨਤ ਅਤੇ ਅਨੁਸ਼ਾਸਨ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ਨੇ ਕਾਲਜ ਦੀ ਅਕਾਦਮਿਕ ਪਰੰਪਰਾ ਨੂੰ ਹੋਰ ਮਜ਼ਬੂਤ ਕੀਤਾ ਹੈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ  ਨੇ ਕੋਮਲਪ੍ਰੀਤ ਅਤੇ ਜੈਸਮੀਨ ਕੌਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਸਫਲਤਾ ਨਿਰੰਤਰ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਅਧਿਆਪਕਾਂ ਦੇ ਸੁਚੱਜੇ ਮਾਰਗਦਰਸ਼ਨ ਦਾ ਸੁੰਦਰ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਉਪਲਬਧੀਆਂ ਨਾ ਸਿਰਫ਼ ਕਾਲਜ ਦੀ ਅਕਾਦਮਿਕ ਸਾਖ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ।ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਾਲਜ ਦੇ ਸਮੂਹ ਅਧਿਆਪਕ ਵਰਗ ਦੀ ਭੂਮਿਕਾ ਦੀ ਵੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਸ਼ਠਾ, ਸਮਰਪਣ ਅਤੇ ਗੁਣਵੱਤਾ ਭਰਪੂਰ ਅਧਿਆਪਨ ਸਦਕਾ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਪੱਧਰ ’ਤੇ ਸ਼ਾਨਦਾਰ ਪ੍ਰਾਪਤੀਆਂ ਦਰਜ ਕਰ ਰਹੇ ਹਨ। ਉਨ੍ਹਾਂ ਸਾਰੇ ਸਫਲ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਅਜਿਹੀਆਂ ਮਾਣਮੱਤੀਆਂ ਉਪਲਬਧੀਆਂ ਹਾਸਲ ਕਰਕੇ ਆਪਣੇ ਪਰਿਵਾਰ, ਕਾਲਜ ਅਤੇ ਸਮਾਜ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ‎

 

  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *