ਬੀ. ਕੇ. ਯੂ. (ਰਾਜੇਵਾਲ) ਦੇ ਵਰਕਰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਮੋਟਰ ਸਾਈਕਲ ਰੈਲੀ ’ਚ ਭਾਗ ਲੈਣ ਲਈ ਰਵਾਨਾ

Spread the love
ਸਮਰਾਲਾ, 13 ਜੁਲਾਈ (ਮੁਕੇਸ਼ ਵਰਮਾ) : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਅੱਜ ਚੰਡੀਗੜ੍ਹ ਵਿਖੇ ਕੱਢੀ ਜਾ ਰਹੀ ਮੋਟਰ ਸਾਈਕਲ ਰੈਲੀ ਵਿੱਚ ਸ਼ਾਮਲ ਹੋਣ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਅਤੇ ਕੁਲਵਿੰਦਰ ਸਿੰਘ ਪੂਰਬਾ ਬਲਾਕ ਸਮਰਾਲਾ ਪ੍ਰਧਾਨ ਦੀ ਅਗਵਾਈ ਹੇਠ ਸਮਰਾਲਾ ਤੋਂ ਯੂਨੀਅਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਬੀ. ਕੇ. ਯੂ. (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਜੋ ਮੋਟਰ ਸਾਈਕਲ ਰੈਲੀ ਕੱਢੀ ਜਾਵੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਮੰਗ ਪੱਤਰ ਵਿੱਚ ਕਿਸਾਨੀ ਨਾਲ ਸਬੰਧਿਤ ਮੰਗਾਂ ਸਬੰਧੀ ਦਿੱਤਾ ਜਾਵੇਗਾ, ਜਿਸ ਵਿੱਚ ਪ੍ਰਮੁੱਖ ਤੌਰ ਡੈਂਮਾਂ ਤੋਂ ਪੰਜਾਬ ਦਾ ਅਧਿਕਾਰ ਖੋਹਣਾ, ਸਰਕਾਰ ਤੁਰੰਤ ਡੈਮ ਸੇਫਟੀ ਐਕਟ ਨੂੰ ਖਤਮ ਕਰਕੇ ਸਾਰੇ ਡੈਮਾਂ ਦਾ ਪੂਰਾ ਕੰਟਰੋਲ ਪੰਜਾਬ ਨੂੰ ਦੇਵੇ ਕਿਉਂਕਿ ਇਹ ਸਾਰੇ ਡੈਮ ਪੰਜਾਬ ਨੇ ਹੀ ਬਣਾਏ ਹਨ ਅਤੇ ਪੰਜਾਬ ਦੀ ਹੀ ਮਾਲਕੀ ਹਨ, ਚੰਡੀਗੜ੍ਹ ਉੱਤੇ ਪੰਜਾਬ ਦਾ ਹੱਕ, ਭਾਰਤ ਅਮਰੀਕਾ ਦਰਮਿਆਨ ਕਰ ਮੁਕਤ ਵਪਾਰ ਸਮਝੌਤੇ ਵਿੱਚ ਖੇਤੀ ਅਤੇ ਦੁੱਧ ਵਸਤਾਂ ਨੂੰ ਬਾਹਰ ਰੱਖਣ, ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਸਬੰਧੀ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੁਰੰਤ ਪੰਜਾਬ ਦੇ ਹਵਾਲੇ ਕੀਤੀ ਜਾਵੇ, ਕਿਸਾਨਾਂ ਨੂੰ ਆਰਥਿਕ ਇਨਸਾਫ ਦੇਣ ਲਈ ਸਰਕਾਰ ਤੁਰੰਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜੇ ਉੱਤੇ ਲਕੀਰ ਫੇਰੇ। ਭਾਰਤ ਸਰਕਾਰ ਸੀਡ ਬਿੱਲ ਪਾਰਲੀਮੈਂਟ ਤੋਂ ਪਾਸ ਕਰਵਾ ਕੇ ਖੇਤੀ ਬੀਜਾਂ ਉੱਤੇ ਕਾਰਪੋਰੇਟਾਂ ਦਾ ਕਬਜਾ ਕਰਵਾਉਣਾ ਚਾਹੁੰਦੀ ਹੈ। ਕਿਸਾਨਾਂ ਦਾ ਖੇਤੀ ਬੀਜਾਂ ਉੱਤੇ ਸਦੀਆਂ ਤੋਂ ਅਧਿਕਾਰ ਰਿਹਾ ਹੈ। ਖੇਤੀ ਬੀਜ ਖੇਤੀ ਦਾ ਮੁੱਢ ਹਨ ਅਤੇ ਖੇਤੀ ਰਾਜਾਂ ਦਾ ਵਿਸ਼ਾ ਹੈ। ਜੇ ਸਰਕਾਰ ਨੇ ਇਹ ਬਿੱਲ ਪਾਸ ਕੀਤਾ ਤਾਂ ਇਸਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਸਰਕਾਰ ਖਾਦਾਂ ਸਮੇਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਮੋਟਰ ਸਾਈਕਲ ਰੈਲੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇੱਕ ਚਿਤਵਾਨੀ ਰੈਲੀ ਹੈ, ਜੇਕਰ ਜਲਦੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਦਿੱਲੀ ਸੰਘਰਸ਼ ਤੋਂ ਵੱਡਾ ਸੰਘਰਸ਼ ਅਰੰਭਿਆ ਜਾਵੇਗਾ। ਚੰਡੀਗੜ੍ਹ ਰਵਾਨਾ ਹੋਣ ਮੌਕੇ ਉਪਰੋਕਤ ਤੋਂ ਇਲਾਵਾ ਮਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਸਮਰਾਲਾ, ਜਗਦੇਵ ਸਿੰਘ ਮੁੱਤੋ, ਮੁਖਤਿਆਰ ਸਿੰਘ ਸਰਵਰਪੁਰ, ਸੁੱਖਾ ਸੰਗਤਪੁਰਾ, ਜਸਵਿੰਦਰ ਸਿੰਘ ਕੁਲੇਵਾਲ,ਮੋਹਣ ਸਿੰਘ ਉਟਾਲਾਂ,ਬਿਲੂ ਉਟਾਲਾਂ, ਬੂਟਾ ਬਗਲੀ, ਕਰਮਜੀਤ ਸਿੰਘ ਜਸਪਾਲ ਬਾਂਗਰ , ਕਰਮਜੀਤ ਮਾਛੀਵਾੜਾ,ਬੰਤ ਬਾਬਾ, ਨਿਰਮਲ ਸਿੰਘ ਮਾਨੂੰਪੁਰ, ਧਿਆਨ ਸਿੰਘ, ਗੁਰਦੀਪ ਬਾਬਾ, ਬਲਿਹਾਰ ਸਿੰਘ, ਘੋਲੀ ਬਾਬਾ, ਲੱਖਾ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਜਿੰਮੀ ਦੀਵਾਲਾ ਸਤਨਾਮ ਪੂਰਬਾ, ਅਵਤਾਰ ਘਰਖਣਾ, ਭੀਮ ਕੁਲਦੀਪ ਸਿੰਘ, ਜਗਤਾਰ ਸਿੰਘ ਆਦਿ ਤੋਂ ਇਲਾਵਾ ਯੂਨੀਅਨ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *