*ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਹੁੰ ਚੁੱਕ ਸਮਾਗਮ ਆਯੋਜਿਤ*

Spread the love
ਫੱਤੂਢੀਗਾ 2ਅਗਸਤ ਕੁਲਵਿੰਦਰ ਸਿੰਘ =ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਹੇਠ, ਮਾਣਯੋਗ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਐਨ.ਐੱਸ.ਐੱਸ. ਵਿਭਾਗ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਹੁੰ ਚੁੱਕੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਨੇ ਪ੍ਰਧਾਨ ਮੰਤਰੀ ਦੇਸ਼ ਵਾਸੀਆਂ ਲਈ ਦਿੱਤੇ ਗਏ ਆਨਲਾਈਨ ਸੰਬੋਧਨ ਨੂੰ ਵੀ ਧਿਆਨ ਨਾਲ ਸੁਣਿਆ। ਸੰਬੋਧਨ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ ਗਿਆ। ਇਸ ਉਪਰੰਤ ਸਾਰੇ ਭਾਗੀਦਾਰਾਂ ਨੇ ਆਨਲਾਈਨ ਪੋਰਟਲ ਰਾਹੀਂ ਨਸ਼ਾ-ਮੁਕਤ ਭਾਰਤ ਦੀ ਸਹੁੰ ਦਰਜ ਕਰਵਾਈ ਅਤੇ ਹਰ ਇੱਕ ਨੂੰ ਆਨਲਾਈਨ ਸਰਟੀਫਿਕੇਟ ਵੀ ਪ੍ਰਾਪਤ ਹੋਇਆ।ਐਨ.ਐੱਸ.ਐੱਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਪ੍ਰੇਰਣਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਨਸ਼ਿਆਂ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ।ਐਨ.ਐੱਸ.ਐੱਸ. ਦੀ ਦੂਜੀ ਇਕਾਈ ਦੇ ਪ੍ਰੋਗਰਾਮ ਅਫ਼ਸਰ ਸ. ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਨੂੰ ਵੀ ਇਸ ਮੁਹਿੰਮ ਨਾਲ ਜੋੜਨ।ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦਾ ਨਸ਼ਾ-ਮੁਕਤ ਹੋਣਾ ਦੇਸ਼ ਦੇ ਉਜਵਲ ਭਵਿੱਖ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਲਜ ਸਮੇਂ-ਸਮੇਂ ‘ਤੇ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਂਦਾ ਰਹੇਗਾ ਤਾਂ ਜੋ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਸਿਹਤਮੰਦ ਜੀਵਨ ਪ੍ਰਤੀ ਸਕਾਰਾਤਮਕ ਸੋਚ ਵਿਕਸਿਤ ਹੋ ਸਕੇ।ਇਸ ਮੌਕੇ ਕਾਲਜ ਦੇ ਅਧਿਆਪਕ, ਐਨ.ਐੱਸ.ਐੱਸ. ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *