ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰ

Spread the love
ਫੱਤੂਢੀਂਗਾ28 ਕੁਲਵਿੰਦਰ ਸਿੰਘ =ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਬੀ.ਸੀ.ਏ. ਦੀਆਂ ਵਿਦਿਆਰਥਣਾਂ ਨੂੰ ਏ.ਆਈ. ਦੀਆਂ ਆਧੁਨਿਕ ਤਕਨੀਕਾਂ ਅਤੇ ਇਸ ਦੇ ਵੱਖ-ਵੱਖ ਉਪਯੋਗਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੌਰਾਨ ਕੰਪਿਊਟਰ ਵਿਭਾਗ ਵੱਲੋਂ ਪ੍ਰੋਫੈਸਰ ਦਿਲਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਏ.ਆਈ. ਦੇ ਵੱਖ-ਵੱਖ ਟੂਲਜ਼ ਅਤੇ ਉਨ੍ਹਾਂ ਦੀ ਵਿਹਾਰਕ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ChatGPT, Google Gemini, Microsoft Copilot ਅਤੇ Canva AI ਵਰਗੇ ਆਧੁਨਿਕ ਏ.ਆਈ. ਟੂਲਜ਼ ਦੀ ਵਰਤੋਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਨ੍ਹਾਂ ਦੀ ਸਹਾਇਤਾ ਨਾਲ ਪੜ੍ਹਾਈ, ਨੋਟਸ ਤਿਆਰ ਕਰਨ, ਪੇਸ਼ਕਾਰੀਆਂ ਬਣਾਉਣ, ਕੋਡਿੰਗ, ਜਾਣਕਾਰੀ ਪ੍ਰਾਪਤ ਕਰਨ ਅਤੇ ਰੋਜ਼ਾਨਾ ਦੇ ਵੱਖ-ਵੱਖ ਕੰਮਾਂ ਨੂੰ ਆਸਾਨ ਬਣਾਇਆ ਜਾ ਸਕਦਾ ਹੈ।ਇਸ ਮੌਕੇ ਪ੍ਰੋਫੈਸਰ ਦਿਲਜੀਤ ਸਿੰਘ ਨੇ ਏ.ਆਈ. ਨਾਲ ਸਬੰਧਤ ਵੱਖ-ਵੱਖ ਆਧੁਨਿਕ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਏ.ਆਈ. ਦੀ ਸਹੀ, ਰਚਨਾਤਮਕ ਅਤੇ ਜ਼ਿੰਮੇਵਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਏ.ਆਈ. ਦਾ ਗਿਆਨ ਵਿਦਿਆਰਥਣਾਂ ਦੇ ਤਕਨੀਕੀ ਹੁਨਰਾਂ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪੜ੍ਹਾਈ ਅਤੇ ਭਵਿੱਖੀ ਪੇਸ਼ੇਵਰ ਜੀਵਨ ਵਿੱਚ ਵੀ ਲਾਹੇਵੰਦ ਸਾਬਤ ਹੋ ਸਕਦਾ ਹੈ।ਸੈਮੀਨਾਰ ਦੌਰਾਨ ਏ.ਆਈ. ਦੀ ਵਰਤੋਂ ਕਰਦੇ ਸਮੇਂ ਜਾਣਕਾਰੀ ਦੀ ਸਹਾਇਤਾ ਦੀ ਜਾਂਚ ਕਰਨ, ਨਿੱਜੀ ਜਾਣਕਾਰੀ ਦੀ ਸੁਰੱਖਿਅਤ ਰੱਖਣ  ਅਤੇ ਏ.ਆਈ. ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਸਬੰਧੀ ਵੀ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਗਿਆ। ਵਿਦਿਆਰਥਣਾਂ ਨੇ ਸੈਮੀਨਾਰ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਏ.ਆਈ. ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ।ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕਿਹਾ ਕਿ ਮੌਜੂਦਾ ਤਕਨੀਕੀ ਯੁੱਗ ਵਿੱਚ ਵਿਦਿਆਰਥਣਾਂ ਲਈ ਏ.ਆਈ. ਵਰਗੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥਣਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਉਨ੍ਹਾਂ ਦੇ ਹੁਨਰਾਂ ਦੇ ਵਿਕਾਸ ਲਈ ਅਜਿਹੇ ਗਿਆਨਵਰਧਕ ਉਪਰਾਲੇ ਲਗਾਤਾਰ ਕੀਤੇ ਜਾਂਦੇ ਰਹਿਣਗੇ। ‎
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *