ਬੇਸਹਾਰਾ ਪਸ਼ੂ ਨੂੰ ਬਚਾਉਂਦੀ ਬਲੈਰੋ ਕੈਂਪਰ ਬੈਕਾਬੂ ਹੋ ਕੇ ਪੁਲੀ ਵਿੱਚ ਜਾ ਵੱਜੀ ।  ਗੱਡੀ ‘ਚ ਸਵਾਰ ਸਵਾਰੀਆਂ ਦੇ ਵੱਜੀਆਂ ਸੱਟਾਂ  ਜਾਨੀ ਨੁਕਸਾਨ ਦਾ ਬਚਾਅ  ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

Spread the love
ਨਵਾਂਸ਼ਹਿਰ /ਕਾਠਗੜ੍ਹ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ  ਤਾਜੋਵਾਲ ਪਿੰਡ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਵੀਰ ਸਿੰਘ ਦੱਸਿਆ ਕਿ ਉਨ੍ਹਾਂ ਨੂੰ ਐਮ ਡੀ ਟੀ ਡਿਵਾਇੰਜ ਰਾਹੀ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਦੀ ਟੀਮ ਨੇ ਮੌਕੇ ਤੇ ਜਾ ਕੇ ਤਰੁੰਤ ਦੇਖਿਆ ਕਿ ਇੱਕ ਬਲੈਰੋ ਕੈਂਪਰ ਪੀ ਬੀ 07ਸੀ ਐਫ 0037 ਜਿਸ ਨੂੰ ਬਲਵਿੰਦਰ ਕੁਮਾਰ ਪੁੱਤਰ ਧਰਮਪਾਲ, ਵਾਸੀ ਘਾਗੋ ਗੁਰੂ ਚਲਾ ਰਿਹਾ ਸੀ ਜੋ ਕਿ ਬਲਾਚੌਰ ਤੋਂ ਰੋਪੜ੍ਹ ਸਾਇਡ  ਜਾ ਰਹੇ ਸਨ ਜਦੋਂ ਉਹ ਪਿੰਡ ਤਾਜੋਵਾਲ ਦੇ ਕੋਲ ਪਹੁੰਚੇ ਤਾਂ  ਗੱਡੀ ਦੇ ਸਾਹਮਣੇ ਅਚਾਨਕ ਇੱਕ ਬੇਸਹਾਰਾ ਪਸ਼ੂ ਆ ਗਿਆ ਜਿਸ ਨੂੰ ਬਚਾਉਣ ਲਈ ਗੱਡੀ ਨੂੰ ਬ੍ਰੇਕ ਮਾਰੀ ਤਾਂ ਗੱਡੀ ਬੈਕਾਬੂ ਹੋ ਕੇ ਪੁਲੀ ਨਾਲ ਜਾ ਟਕਰਾਈ   ਜਿਸ ਨਾਲ  ਗੱਡੀ ਵਿੱਚ ਸਵਾਰ ਸਵਾਰੀਆਂ ਦੇ ਮਾਮੂਲੀ ਸੱਟਾਂ ਵੱਜੀਆਂ ਅਤੇ ਗੱਡੀ ਭਾਰੀ ਦਾ ਨੁਕਸਾਨ ਹੋ ਗਿਆ।ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਮੰਗਵਾ ਕੇ ਜ਼ਖਮੀਆਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਬਲਾਚੌਰ ਵਿਖੇ ਦਾਖਲ ਕਰਵਾਇਆ ਅਤੇ ਗੱਡੀ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਦੀ ਮਦਦ ਨਾਲ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਆਵਾਜਾਈ ਲਈ ਬਹਾਲ ਕਰਵਾਇਆਂ ਗਿਆ। ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *