ਬੋਸ਼ੀਆ ਇੰਡੀਆ ਵੱਲੋਂ 15 ਅਗਸਤ ਤੋਂ 4 ਸਤੰਬਰ ਤੱਕ ਨੈਸ਼ਨਲ ਟ੍ਰੇਨਿੰਗ ਕੈਂਪ ਸ਼ੁਰੂ

Spread the love
ਜੈਤੋ 21 ਅਗਸਤ (ਗੁਰਦੀਪ ਸਿੰਘ ਢਿੱਲੋਂ ): ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਸਪੋਰਟਸ ਅਥੋਰਟੀ ਆਫ ਇੰਡੀਆ ਦੇ ਸਹਿਯੋਗ ਨਾਲ ਸੋਲਨ, ਹਿਮਾਚਲ ਪ੍ਰਦੇਸ਼ ਵਿਖੇ ਨੈਸ਼ਨਲ ਬੋਸ਼ੀਆ ਟ੍ਰੇਨਿੰਗ ਕੈਂਪ ਲਗਾਇਆ ਗਿਆ ਹੈ। ਬੋਸ਼ੀਆ ਇੰਡੀਆ ਦੇ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟਰੇਨਿੰਗ ਕੈਂਪ ਵਿੱਚ ਉਹਨਾਂ ਬੋਸ਼ੀਆ ਖਿਡਾਰੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜੋ ਕਿ 7 ਸਿਤੰਬਰ ਤੋਂ 15 ਸਿਤੰਬਰ ਤੱਕ ਹੋਣ ਵਾਲੀ ਅੰਤਰਰਾਸ਼ਟਰੀ ਬੋਸ਼ੀਆ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਚੈੱਕ ਰਿਪਬਲਿਕ ਦੇਸ਼ ਵਿੱਚ ਜਾਣਗੇ। ਇਸ ਵਰਲਡ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਕੁੱਲ ਛੇ ਖਿਡਾਰੀ ਜਿਸਦੇ ਵਿੱਚੋਂ 3 ਬੀਸੀ-3 ਕੈਟਾਗਰੀ ਦੇ, 2 ਖਿਡਾਰੀ ਬੀਸੀ2 ਕੈਟਾਗਰੀ ਦੇ ਅਤੇ 1 ਬੀਸੀ-1 ਕੈਟਾਗਰੀ ਦਾ ਖਿਡਾਰੀ ਹਿੱਸਾ ਲੈਣ ਲਈ ਜਾਵੇਗਾ। ਇਹਨਾਂ ਬੋਸ਼ਿਆ ਖਿਡਾਰੀਆਂ ਨੂੰ ਸਾਡੇ ਬੋਸ਼ੀਆ ਇੰਡੀਆ ਦੇ ਹੈਡ ਕੋਚ ਦਵਿੰਦਰ ਸਿੰਘ ਟਫੀ ਬਰਾੜ ਅਤੇ ਗੁਰਪ੍ਰੀਤ ਸਿੰਘ ਧਾਲੀਵਾਲ ਟਰੇਨਿੰਗ ਦੇ ਰਹੇ ਹਨ। ਇਸ ਤੋਂ ਬਿਨਾਂ ਸਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਤਿੰਨ ਹੋਰ ਖਿਡਾਰੀ ਵੀ ਟ੍ਰੇਨਿੰਗ ਪ੍ਰਾਪਤ ਕਰਨ ਲਈ ਪਹੁੰਚੇ ਹੋਏ ਹਨ। ਚੈੱਕ ਰਿਪਬਲਿਕ ਦੇਸ਼ ਵਿੱਚ ਅੰਤਰਰਾਸ਼ਟਰੀ ਬੋਸ਼ੀਆ ਚੈਂਪੀਅਨਸ਼ਿਪ ਤੇ ਜਾਣ ਵਾਲੇ ਸਾਰੇ ਭਾਰਤ ਦੇ ਖਿਡਾਰੀਆਂ ਨੂੰ ਬੋਸ਼ੀਆ ਇੰਡੀਆ ਦੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਢਿੱਲੋ, ਚੇਅਰਮੈਨ ਅਸ਼ੋਕ ਬੇਦੀ, ਮੀਡੀਆ ਇੰਚਾਰਜ ਪ੍ਰਮੋਦ ਧੀਰ, ਖਜਾਨਚੀ ਜਗਰੂਪ ਸਿੰਘ ਬਰਾੜ, ਅਮਨਦੀਪ ਸਿੰਘ ਬਰਾੜ ਜਸਿੰਦਰ ਸਿੰਘ ਬਰਾੜ,ਸੁਖਜਿੰਦਰ ਸਿੰਘ , ਖੁਸ਼ਪ੍ਰੀਤ ਸਿੰਘ, ਡਾਕਟਰ ਨਵਜੋਤ ਸਿੰਘ ਬੱਲ ਆਦਿ ਨੇ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *