ਬ੍ਰਹਮਪੁਰਾ ਵੱਲੋਂ ਕੈਨੇਡਾ ਤੋਂ ਵਿਦਿਆਰਥਣ ਹਰਸਿਮਰਤ ਕੌਰ ਰੰਧਾਵਾ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰੀ ਨੂੰ ਪੱਤਰ, ਕਿਹਾ- ਪਰਿਵਾਰ ਨੂੰ ਮਿਲੇ ਇਨਸਾਫ਼

Spread the love

ਜੈਤੋ,19 ਅਪ੍ਰੈਲ (ਰਘੂਨੰਦਨ ਪਰਾਸ਼ਰ) :ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੈਨੇਡਾ ਵਿੱਚ ਦੁਖਦਾਈ ਘਟਨਾ ਵਿੱਚ ਜਾਨ ਗੁਆਉਣ ਵਾਲੀ ਖਡੂਰ ਸਾਹਿਬ ਦੇ ਧੁੰਦਾ ਪਿੰਡ ਦੀ 21 ਸਾਲਾ ਵਿਦਿਆਰਥਣ ਹਰਸਿਮਰਤ ਕੌਰ ਰੰਧਾਵਾ ਦੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ ਹੈ। ਹਰਸਿਮਰਤ ਕੌਰ, ਜੋ ਕਿ ਮੋਹਾਕ ਕਾਲਜ, ਹੈਮਿਲਟਨ, ਓਨਟਾਰੀਓ ਦੀ ਵਿਦਿਆਰਥਣ ਸੀ, ਨੂੰ ਕੰਮ ‘ਤੇ ਜਾਂਦੇ ਸਮੇਂ ਬੱਸ ਸਟਾਪ ‘ਤੇ ਉਡੀਕ ਕਰਦੇ ਸਮੇਂ ਇੱਕ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ।ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਮੰਦਭਾਗੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਇਲਾਕੇ ਨੂੰ ਸੋਗ ਵਿੱਚ ਡੋਬ ਦਿੱਤਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਸ਼੍ਰੀ. ਐਸ. ਜੈਸ਼ੰਕਰ ਨੂੰ ਇੱਕ ਪੱਤਰ ਲਿਖ ਕੇ ਹਰਸਿਮਰਤ ਕੌਰ ਰੰਧਾਵਾ ਦੇ ਪਾਰਥਿਵ ਸਰੀਰ ਨੂੰ ਤੁਰੰਤ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੀ ਇੱਛਾ ਹੈ ਕਿ ਉਹ ਆਪਣੀ ਲੜਕੀ ਹਰਸਿਮਰਤ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਧੁੰਦਾਂ, ਖਡੂਰ ਸਾਹਿਬ ਵਿਖੇ ਆਪਣੀਆਂ ਪਰੰਪਰਾਵਾਂ ਅਨੁਸਾਰ ਕਰਨਾ ਚਾਹੁੰਦੇ ਹਨ।ਬ੍ਰਹਮਪੁਰਾ ਨੇ ਆਪਣੇ ਪੱਤਰ ਵਿੱਚ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਕੈਨੇਡਾ ਦੇ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਹਰਸਿਮਰਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਫੌਰੀ ਤੌਰ ‘ਤੇ ਕਾਰਵਾਈ ਕਰਨ ਅਤੇ ਉਨ੍ਹਾਂ ਨੇ ਇਹ ਵੀ ਪੁਰਜ਼ੋਰ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਕੈਨੇਡਾ ਸਰਕਾਰ ਨਾਲ ਇਸ ਮਾਮਲੇ ਨੂੰ ਉੱਚ ਪੱਧਰ ‘ਤੇ ਚੁੱਕੇ, ਤਾਂ ਜੋ ਇਸ ਭਿਆਨਕ ਜੁਰਮ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲ ਸਕੇ।ਬ੍ਰਹਮਪੁਰਾ ਨੇ ਪਰਿਵਾਰ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਸਮਾਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਹਰਸਿਮਰਤ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨ ਦੀ ਮੰਗ ਕੀਤੀ।ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਦੇਸ਼ ਮੰਤਰੀ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ ਅਤੇ ਨੌਜਵਾਨ ਵਿਦਿਆਰਥਣ ਲਈ ਇਨਸਾਫ਼ ਨੂੰ ਯਕੀਨੀ ਬਣਾਉਣਗੇ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *