ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਸਾਬਕਾ ਸੈਨਿਕ ਮਹਿੰਦਰ ਦੇ ਮਾਤਾ ਜੀ ਦੇ ਦਿਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪਿੰਡ ਚਣਕੋਆ ਪਹੁੰਚ ਕੇ ਪਰਿਵਾਰ ਨਾਲ ਕੀਤੀ ਹਮਦਰਦੀ ਸਾਂਝੀ

Spread the love
ਬਲਾਚੌਰ, 9 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਪਿੰਡ ਚਣਕੋਆ ਦੇ ਰਹਿਣ ਵਾਲੇ ਸਾਬਕਾ ਸੈਨਿਕ ਮਹਿੰਦਰ ਦੇ ਮਾਤਾ ਜੀ ਦੇ ਅਚਾਨਕ ਸਵਰਗ ਸਿਧਾਰ ਜਾਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਅਤਿਅੰਤ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਉਚੇਚੇ ਤੌਰ ‘ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਦੇ ਨਾਲ ਹੋਰ ਵੀ ਸਾਬਕਾ ਸੈਨਿਕ ਸਾਥੀ ਮੌਜੂਦ ਸਨ, ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਸਾਬਕਾ ਸੈਨਿਕ ਮਹਿੰਦਰ ਅਤੇ ਉਨ੍ਹਾਂ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਾਂ ਦਾ ਸਾਏ ਤੋਂ ਵਾਂਝੇ ਹੋ ਜਾਣਾ ਪਰਿਵਾਰ ਲਈ ਇੱਕ ਅਜਿਹਾ ਘਾਟਾ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਵਿਛੜੀ ਪਵਿੱਤਰ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਅਤੇ ਪੀੜਤ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਅਤੇ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ ਦੀ ਕਾਮਨਾ ਕੀਤੀ।ਬ੍ਰਿਗੇਡੀਅਰ ਰਾਜ ਕੁਮਾਰ ਨੇ ਆਖਿਆ ਕਿ ਦੇਸ਼ ਦੀ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਨਾਲ ਆਏ ਹੋਰਨਾਂ ਸੈਨਿਕਾਂ ਨੇ ਵੀ ਸਾਬਕਾ ਸੈਨਿਕ ਮਹਿੰਦਰ ਨਾਲ ਡੂੰਘੀ ਹਮਦਰਦੀ ਜਤਾਈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦਾ ਢਾਰਸ ਬੰਨ੍ਹਾਉਣ ਲਈ ਪਰਿਵਾਰਕ ਮੈਂਬਰਾਂ ਨੇ ਬ੍ਰਿਗੇਡੀਅਰ ਰਾਜ ਕੁਮਾਰ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਸਮੂਹ ਸੈਨਿਕ ਸਾਥੀਆਂ ਦਾ ਧੰਨਵਾਦ ਕੀਤਾ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *