ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਬਲਬੀਰ ਸਿਆਣ ਨੂੰ ਰਾਮਗੜ੍ਹੀਆ ਸਮਾਜ ਕਲਿਆਣ ਬੋਰਡ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਵਧਾਈ

Spread the love

ਨਵਾਂਸ਼ਹਿਰ, 10 ਜੂਨ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਪਾਰਟੀ ਦੇ ਸਭ ਤੋਂ ਪੁਰਾਣੇ, ਅਤੀ ਮਿਹਨਤੀ ਅਤੇ ਵਫ਼ਾਦਾਰ ਸਿਪਾਹੀ ਬਲਬੀਰ ਸਿਆਣ ਨੂੰ ‘ਰਾਮਗੜ੍ਹੀਆ ਸਮਾਜ ਕਲਿਆਣ ਬੋਰਡ’ ਐੱਸ.ਬੀ.ਐੱਸ. ਨਗਰ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਢੇਰ ਸਾਰੀਆਂ ਮੁਬਾਰਕਬਾਦ ਦਿੱਤੀਆਂ ਗਈਆਂ ਹਨ। ਇਸ ਮੌਕੇ ਜਾਰੀ ਇੱਕ ਬਿਆਨ ਵਿੱਚ ਬ੍ਰਿਗੇਡੀਅਰ ਰਾਜ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ, ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇੱਕ ਮਿਹਨਤੀ ਅਤੇ ਜਮੀਨੀ ਪੱਧਰ ਦੇ ਆਗੂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਬੇਹੱਦ ਭਾਵੁਕ ਹੁੰਦਿਆਂ ਦੱਸਿਆ ਕਿ ਅੱਜ ਦੇ ਇਸ ਸ਼ੁਭ ਦਿਹਾੜੇ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਵਰਗਿਆ ਚੰਦਰ ਮੋਹਨ ਜੇ.ਡੀ. ਦਾ ਨਾਮ ਵੀ ਬ੍ਰਾਹਮਣ ਸਮਾਜ ਦੇ ਜ਼ਿਲ੍ਹਾ ਪ੍ਰਧਾਨ ਦੀ ਸੂਚੀ ਵਿੱਚ ਸ਼ਾਮਲ ਹੋਣਾ ਸੀ। ਉਨ੍ਹਾਂ ਕਿਹਾ, “ਮੈਂ ਨਿੱਜੀ ਤੌਰ ‘ਤੇ ਚੇਅਰਮੈਨ ਸਾਹਿਬ ਤੋਂ ਉਨ੍ਹਾਂ ਦੇ ਨਾਮ ਦੀ ਮੰਜ਼ੂਰੀ ਕਰਵਾਈ ਸੀ, ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਹ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ, ਜਿਸ ਦਾ ਸਾਨੂੰ ਸਾਰਿਆਂ ਨੂੰ ਬਹੁਤ ਗਹਿਰਾ ਸਦਮਾ ਹੈ। ਆਪਣੇ ਬਿਆਨ ਵਿੱਚ ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਬਚਪਨ ਦੇ ਬਹੁਤ ਹੀ ਪਿਆਰੇ ਕਲਾਸਮੇਟ ਰਾਜ ਕੁਮਾਰ ਮੰਗਾ ਦੇ ਸਪੁੱਤਰ ਵਿਸ਼ੂ ਰਾਣਾ ਦਾ ਨਾਮ ਵੀ ਰਾਜਪੂਤ ਬੋਰਡ ਦੇ ਜ਼ਿਲ੍ਹਾ ਪ੍ਰਧਾਨ ਦੀ ਲਿਸਟ ਵਿੱਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਨੇ ਚੇਅਰਮੈਨ ਸਾਹਿਬ ਤੋਂ ਮਨਜ਼ੂਰੀ ਕਰਵਾਈ ਹੋਈ ਹੈ, ਜਿਸ ਦਾ ਫੈਸਲਾ ਹਾਲੇ ਫਾਈਨਲ ਹੋਣਾ ਬਾਕੀ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਉਮੀਦ ਜਤਾਈ ਕਿ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬਲਬੀਰ ਸਿਆਂਣ ਜੀ ਦੀ ਅਗਵਾਈ ਵਿੱਚ ਰਾਮਗੜ੍ਹੀਆ ਸਮਾਜ ਕਲਿਆਣ ਬੋਰਡ ਜ਼ਿਲ੍ਹੇ ਅੰਦਰ ਸ਼ਲਾਘਾਯੋਗ ਕੰਮ ਕਰੇਗਾ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *