ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਆਵਾਜ਼ ਹੋਰ ਬੁਲੰਦ ਹੋਵੇ : ਜਤਿੰਦਰ ਸਿੰਘ ਖਾਲਸਾ ਭਾਈ ਹਵਾਰਾ ਦੀ ਬਿਰਧ ਮਾਤਾ ਦੀਆਂ ਅੱਖਾਂ ਪੁੱਤਰ ਦੇ ਦੀਦਾਰਾਂ ਨੂੰ ਤਰਸੀਆਂ, ਪੈਰੋਲ ’ਤੇ ਤੁਰੰਤ ਹੋਵੇ ਫ਼ੈਸਲਾ : ਜਤਿੰਦਰ ਖਾਲਸਾ 

Spread the love
ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਖਾਲਸਾ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਜੀ ਦੀ ਨਾਜ਼ੁਕ ਸਿਹਤ ਅਤੇ ਉਨ੍ਹਾਂ ਦੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਹਵਾਰਾ ਨੂੰ ਮਾਨਵੀ ਆਧਾਰ ’ਤੇ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਣ ਦੇ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਇਸ ਮਾਮਲੇ ’ਤੇ ਬਿਨਾਂ ਦੇਰੀ ਹਮਦਰਦੀ ਭਰਿਆ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।ਜਤਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਬਿਮਾਰ ਅਤੇ ਬਿਰਧ ਮਾਤਾ ਦੀ ਆਪਣੇ ਪੁੱਤਰ ਨੂੰ ਅੱਖੀਂ ਵੇਖਣ ਦੀ ਤਾਂਘ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਅਤੇ ਪਰਿਵਾਰਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਹਵਾਰਾ ਨੂੰ ਪੈਰੋਲ ਦੇਣ ਦਾ ਰਸਤਾ ਪੱਧਰਾ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਸਿਰਫ਼ ਕਿਸੇ ਇੱਕ ਪਰਿਵਾਰ ਦਾ ਨਹੀਂ, ਸਗੋਂ ਲੰਮੇ ਸਮੇਂ ਤੋਂ ਚੱਲੀ ਆ ਰਹੀ ਇੱਕ ਗੰਭੀਰ ਪੰਥਕ ਅਤੇ ਮਨੁੱਖੀ ਚਿੰਤਾ ਹੈ। ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਸਬੰਧੀ ਸਰਕਾਰ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।ਖਾਲਸਾ ਨੇ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਸਬੰਧੀ ਸਰਕਾਰ ਵੱਲੋਂ ਕੀਤੀ ਪਹਿਲਕਦਮੀ ਨੂੰ ਅਮਲੀ ਰੂਪ ਦਿੱਤਾ ਜਾਵੇ ਅਤੇ ਬੰਦੀ ਸਿੰਘਾਂ ਦੇ ਮਾਮਲੇ ਦਾ ਵੀ ਸੰਵੇਦਨਸ਼ੀਲਤਾ ਤੇ ਨਿਆਂਪੂਰਨ ਢੰਗ ਨਾਲ ਹੱਲ ਲੱਭਿਆ ਜਾਵੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *