ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਆਵਾਜ਼ ਹੋਵੇਗੀ ਹੋਰ ਬੁਲੰਦ : ਭਾਈ ਗੁਰਦੀਪ ਸਿੰਘ ਬਠਿੰਡਾ 15 ਅਗਸਤ ਨੂੰ ਚੰਡੀਗੜ੍ਹ ਦੇ ਕੌਮੀ ਇਨਸਾਫ਼ ਮੋਰਚੇ ’ਚ ਸ਼ਾਮਲ ਹੋ ਕੇ ਅਰਦਾਸ ਤੇ ਰਿਹਾਈ ਦੀ ਮੰਗ ਦਾ ਸੱਦਾ : ਗੁਰਮੀਤ ਸਿੰਘ ਦਬੜੀਖਾਨਾ

Spread the love
ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ) : ਯੂਨਾਈਟਡ ਅਕਾਲੀ ਦਲ ਦੇ ਸੂਬਾ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਜ਼ਿਲ੍ਹਾ ਫ਼ਰੀਦਕੋਟ ਤੋਂ ਪਾਰਟੀ ਦੇ ਸਰਪ੍ਰਸਤ ਗੁਰਮੀਤ ਸਿੰਘ ਖਾਲਸਾ ਦਬੜੀਖਾਨਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਵਿੱਢੇ ਸੰਘਰਸ਼ ਨੂੰ ਪਾਰਟੀ ਵੱਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਏਕਤਾ ਅਤੇ ਇਕਜੁੱਟ ਆਵਾਜ਼ ਸਮੇਂ ਦੀ ਮੁੱਖ ਲੋੜ ਹੈ।ਆਗੂਆਂ ਨੇ ਸਿੱਖ ਸੰਗਤ ਅਤੇ ਵੱਧ ਤੋਂ ਵੱਧ ਸਿੰਘਾਂ ਨੂੰ 15 ਅਗਸਤ ਨੂੰ ਚੰਡੀਗੜ੍ਹ ਵਿਖੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੌਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ ਅਤੇ ਸਰਕਾਰ ਤੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪੁਰਜ਼ੋਰ ਮੰਗ ਉਠਾਈ ਜਾਵੇਗੀ।ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਥ ਦੀ ਸਾਂਝੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਸੰਗਤ ਵੱਡੀ ਗਿਣਤੀ ਵਿੱਚ ਮੋਰਚੇ ਵਿੱਚ ਪੁੱਜੇ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *