ਬੱਚੇ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਅਤੇ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਨੂੰ ਸਮਝਣ :-ਚੇਅਰਮੈਨ ਸ.ਚੀਮਾਂ 

Spread the love
ਧਨੌਲਾ: 27 ਅਗਸਤ (ਹਰਦੀਪ ਹੈਰੀ) ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਬੰਧਨ ਦਾ ਪਵਿੱਤਰ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਸੁੰਦਰ ਰੱਖੜੀਆਂ ਅਤੇ ਗ੍ਰੀਟਿੰਗ ਕਾਰਡ ਤਿਆਰ ਕੀਤੇ। ਇਸੇ ਤਰ੍ਹਾਂ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਥਾਲੀ ਸਜਾਵਟ, ਗਿਫਟ ਬਾਕਸ ਬਣਾਉਣ ਅਤੇ ਪੰਜਾਬੀ ਵਿੱਚ ਪੱਤਰ-ਲਿਖਣ ਦੀਆਂ ਗਤੀਵਿਧੀਆਂ ਵਿੱਚ ਆਪਣੀ ਕਲਾਤਮਕ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵੱਖ-ਵੱਖ ਕਲਾਕ੍ਰਿਤੀਆਂ ਵਿੱਚ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਵਿੱਚ ਮੌਜੂਦ ਪਿਆਰ, ਵਿਸ਼ਵਾਸ, ਸਤਿਕਾਰ ਅਤੇ ਸਾਂਝ ਦੀ ਭਾਵਨਾ ਨੂੰ ਬੇਹੱਦ ਖੂਬਸੂਰਤੀ ਨਾਲ ਦਰਸਾਇਆ ਗਿਆ। ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਅਮਰਜੀਤ ਸਿੰਘ ਚੀਮਾ ਨੇ ਵਿਦਿਆਰਥੀਆਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਅਤੇ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਨੂੰ ਸਮਝਣ ਲਈ ਵੀ ਪ੍ਰੇਰਤ ਕੀਤਾ।ਇਸ ਤਰ੍ਹਾਂ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਰੱਖੜੀ ਬੰਧਨ ਸਮਾਰੋਹ ਪਿਆਰ, ਏਕਤਾ, ਭਾਈਚਾਰੇ ਅਤੇ ਆਪਸੀ ਸਤਿਕਾਰ ਦਾ ਸੁੰਦਰ ਸੰਦੇਸ਼ ਦਿੰਦਿਆਂ ਯਾਦਗਾਰ ਹੋ ਨਿਬੜਿਆ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *