ਬੱਬੀ ਬਾਦਲ ਫਾਊਂਡੇਸ਼ਨ,ਪੰਜਾਬ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ 

Spread the love
ਕੁਰਾਲੀ 31 ਜੁਲਾਈ (ਜਗਦੇਵ ਸਿੰਘ )ਅੱਜ ਸਥਾਨਕ ਸਹਿਰ ਕੁਰਾਲੀ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ l ਇਸ ਮੌਕੇ ਬੱਬੀ ਬਾਦਲ ਫਾਊਂਡੇਸ਼ਨ,ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਵਿੱਕੀ ਖੈਰਪੁਰ ਨੇ ਦੱਸਿਆ ਕਿ ਸ. ਹਰਸੁਖਇੰਦਰ ਸਿੰਘ ਬੱਬੀ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਨੌਜਵਾਨਾਂ ਵੱਲੋਂ ਸ਼ਹੀਦ  ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿੱਕੀ ਖੈਰਪੁਰ ਨੇ ਕਿਹਾ ਕਿ ਸਾਨੂੰ ਸਭ ਨੂੰ  ਸ਼ਹੀਦ ਊਧਮ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਚੱਲਣਾ ਚਾਹੀਦਾ ਹੈ l ਉਹਨਾਂ ਦੀ ਜੀਵਨੀ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਕਿ ਕਿਵੇ ਉਹਨਾਂ ਜਲਿਆਂਵਾਲਾ ਬਾਗ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਉਸ ਸਮੇਂ ਦੇ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮਾਰ ਕੇ ਲਿਆ| ਉਹ ਇੱਕ ਸੱਚੇ ਦੇਸ਼ ਪ੍ਰੇਮੀ ਸਨ। ਇਸ ਮੌਕੇ ਮਿਸ਼ਨ ਸਸਥਾ ਦੇ ਮੁਖੀ ਸ . ਜਸਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੱਚੇ । ਉਹਨਾਂ ਕਿਹਾ ਕੇ ਸ਼ਹੀਦ ਊਧਮ ਸਿੰਘ ਜੀ ਦੀ ਆਪਣੇ ਦੇਸ਼ ਤੇ ਲੋਕਾਂ ਪ੍ਰਤੀ ਦੇਣ ਸਾਨੂੰ ਸਦਾ ਪ੍ਰੇਰਣਾ ਦਿੰਦੀ ਰਹੇਗੀ । ਉਹਨਾਂ ਦੀ ਸ਼ਹਾਦਤ ਨੂੰ ਅਸੀਂ ਸਲਾਮ ਕਰਦੇ ਹਾਂ l ਇਸ ਮੌਕੇ ਪੰਡਿਤ ਰਜਨੀਸ ਸ਼ੁਕਲਾ,ਅਜੇ ਕੁਮਾਰ ਗਰਗ,ਸ. ਮਨਜੀਤ ਸਿੰਘ ਗਰੇਵਾਲ,ਪੰਡਿਤ ਸੱਤ ਰਾਮ ਮਿਸ਼ਰਾ,ਮਨਦੀਪ ਸਿੰਘ,ਰਣਧੀਰ ਸਿੰਘ,ਕਰਮਜੀਤ ਸਿੰਘ,ਮੋਨੀ ਚਕਲਾਂ,ਲਵੀ ਅਮਰਾਲੀ,ਰਾਜੂ ਕੁਰਾਲੀ ਸੂਰਜ ਕੁਰਾਲੀ ਆਦਿ ਹਾਜ਼ਰ ਸਨ |
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *