ਭਗਵਾਨ ਪਰਸ਼ੂਰਾਮ ਅਤੇ ਬਾਬਾ ਸੁਖਾਨੰਦ ਜੀ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ 5 ਸਤੰਬਰ ਨੂੰ 

Spread the love
ਤਪਾ ਮੰਡੀ 31 ਅਗਸਤ ( ਗੋਲਡੀ ਵਿਆਸ) ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ। ਇਸੇ ਭਾਵਨਾ ਨੂੰ ਮੁੱਖ ਰੱਖਦਿਆਂ ਭਗਵਾਨ ਪਰਸ਼ੂਰਾਮ ਜੀ ਅਤੇ ਬਾਬਾ ਸੁਖਾਨੰਦ ਜੀ ਨੂੰ ਸਮਰਪਿਤ ਪਹਿਲਾ ਵਿਸ਼ਾਲ ਖੂਨਦਾਨ ਕੈਂਪ 5 ਸਤੰਬਰ ਨੂੰ ਭਗਵਾਨ ਪਰਸ਼ੂਰਾਮ ਮੰਦਰ ਤਪਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਪ੍ਰਬੰਧਕ ਮੇਲਾ ਕਾਲੀਆ ਅਤੇ ਪੰਡਿਤ ਵਿਜੇ ਸ਼ਰਮਾ ਨੇ ਦੱਸਿਆ ਕਿ  ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣਾ ਅਤੇ ਸਮਾਜ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਹਨਾਂ ਦੱਸਿਆ ਕਿ ਬਲੱਡ ਕੈਂਪ ਬਠਿੰਡਾ ਦੀ ਟੀਮ ਵਿਸ਼ੇਸ਼ ਤੌਰ ਤੇ ਪਹੁੰਚ ਰਹੀ ਹੈ ਕਿਉਂਕਿ ਖੂਨਦਾਨ ਇੱਕ ਮਹਾਨ ਸਮਾਜਿਕ ਕਾਰਜ ਹੈ, ਜਿਸ ਰਾਹੀਂ ਅਸੀਂ ਕਿਸੇ ਅਣਜਾਣ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।ਪ੍ਰਬੰਧਕਾਂ ਵੱਲੋਂ ਸਮੂਹ ਇਲਾਕਾ ਨਿਵਾਸੀਆਂ, ਨੌਜਵਾਨਾਂ, ਸਮਾਜਸੇਵੀ ਸੰਸਥਾਵਾਂ ਅਤੇ ਸੇਵਾ ਭਾਵਨਾ ਰੱਖਣ ਵਾਲੇ ਲੋਕਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਖੂਨਦਾਨ ਕਰਨ ਵਾਲੇ ਹਰ ਦਾਨੀ ਦਾ ਸਨਮਾਨ ਵੀ ਕੀਤਾ ਜਾਵੇਗਾ। ਤੁਹਾਡਾ ਇੱਕ ਯੂਨਿਟ ਖੂਨ—ਕਿਸੇ ਲਈ ਜ਼ਿੰਦਗੀ ਦੀ ਉਮੀਦ ਬਣ ਸਕਦਾ ਹੈ। ਇਸ ਮੌਕੇ ਕ੍ਰਿਸ਼ਨ ਸ਼ਰਮਾ ,ਸਾਹਿਲ ਸ਼ਰਮਾ ਬਲਜੀਤ ਸਿੰਘ , ਡਾਕਟਰ ਲਛਸਮਣ ਸ਼ਰਮਾ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *