ਭਾਕਿਯੂ (ਲੱਖੋਵਾਲ) ਵੱਲੋਂ ਮਨਰੇਗਾ ਕਰਮਚਾਰੀਆਂ ਤੇ ਕੀਤੇ ਲਾਠੀਚਾਰਜ ਦੀ ਸਖਤ ਨਿੰਦਾ ਗਰੀਬ ਦਾ ਪਸੀਨਾ ਸੁੱਕਣ ਤੋਂ ਪਹਿਲਾਂ ਮਿਹਨਤਾਨਾ ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ, ਹੁਣ ਕੁੱਟਣ ਤੇ ਉਤਰ ਆਈ- ਪਾਲਮਾਜਰਾ/ ਢੀਂਡਸਾ

Spread the love
ਸਮਰਾਲਾ 17 ਜੁਲਾਈ (ਮੁਕੇਸ਼ ਵਰਮਾ) : =ਮਨਰੇਗਾ ਮੁਲਾਜਮ ਕਈ ਮਹੀਨਿਆਂ ਤੋਂ ਪੱਕੇ ਰੁਜ਼ਗਾਰ ਅਤੇ ਤਨਖਾਹਾਂ ਦੇ ਵਾਧੇ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵੱਖ ਵੱਖ ਮਹਿਕਮਿਆਂ ਵਿੱਚ ਕੱਚੇ ਅਤੇ ਠੇਕੇ ਤੇ ਕੰਮ ਕਰਦੇ ਮੁੁਲਾਜਮਾਂ ਨੂੰ ਪੱਕੇ ਕਰਨ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ, ਪ੍ਰੰਤੂ ਇਹ ਵਾਅਦਾ ਸਰਕਾਰ ਪਿਛਲੇ ਚਾਰ ਸਾਲਾਂ ਵਿੱਚ ਪੂਰਾ ਨਹੀਂ ਕੀਤਾ ਉਲਟਾ ਹੱਕ ਮੰਗਦੇ ਕੱਚੇ ਮੁਲਾਜਮਾਂ ਅਤੇ ਮਜ਼ਦੂਰਾਂ ਨੂੰ ਪਹਿਲੀਆਂ ਸਰਕਾਰਾਂ ਦੀ ਲੀਹ ਉੱਤੇ ਚੱਲਦੇ ਅੰਨ੍ਹਾ ਤਸ਼ੱਦਦ ਕੀਤਾ ਜਾ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ਪਗ੍ਰਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਬੀਤੇ ਦਿਨੀਂ ਮਨਰੇਗਾ ਕਰਮਚਾਰੀ ਆਪਣੀ ਪਿਛਲੇ ਕਈ ਮਹੀਨਿਆਂ ਤੋਂ ਬਕਾਇਆ ਖੜ੍ਹੀ ਤਨਖਾਹ ਜਾਰੀ ਕਰਨ ਸਬੰਧੀ ਖੰਨਾ ਵਿਖੇ ਪੰਜਾਬ ਦੇ ਕੈਬਨਿਟ ਤਰਨਪ੍ਰੀਤ ਸਿੰਘ ਸੌਂਧ ਦੀ ਕੋਠੀ ਅੱਗੇ ਸ਼ਾਂਤਮਈ ਧਰਨਾ ਦੇ ਰਹੇ ਸਨ, ਪ੍ਰੰਤੂ ਉੱਥੇ ਇਨ੍ਹਾਂ ਦਾ ਪੱਖ ਸੁਣਨ ਦੀ ਬਜਾਏ ਉਨ੍ਹਾਂ ਉੱਤੇ ਪੰਜਾਬ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਲਾਠੀਚਾਰਜ ਕੀਤਾ ਗਿਆ। ਜਿਸ ਨਾਲ ਅਨੇਕਾਂ ਪ੍ਰਦਰਸ਼ਨਕਾਰੀ ਸਖਤ ਰੂਪ ਵਿੱਚ ਜਖਮੀ ਹੋ ਗਏ, ਜਿਨ੍ਹਾਂ ਵਿੱਚ ਜਿਆਦਾਤਰ ਔਰਤਾਂ ਸ਼ਾਮਲ ਹਨ, ਦੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਨੈਤਿਕਤਾ ਦੇ ਅਧਾਰ ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਅਸਤੀਫੇ ਦੀ ਮੰਗ ਕਰਦੀ ਹੈ। ਇਸ ਘਟਨਾ ਨੇ ਸਮੂਹ ਪੰਜਾਬੀ ਭਾਈਚਾਰੇ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ, ਇਹ ਸਾਰਾ ਕੁਝ ਉਸ ਸਰਕਾਰ ਦੇ ਰਾਜ ਵਿੱਚ ਹੋਇਆ ਹੈ, ਜੋ ਕਹਿੰਦੀ ਸੀ ਕਿ ਮਜ਼ਦੂਰਾਂ ਨੂੰ ਉਨ੍ਹਾਂ ਦਾ ਪਸੀਨਾ ਸੁੱਕਣ ਤੋਂ ਪਹਿਲਾਂ ਮਿਹਨਤਾਨਾ ਦਿੱਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਦੀ ਬਕਾਇਆ ਪੇਮੈਂਟ ਫੌਰੀ ਦਿੱਤੀ ਜਾਵੇ, ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਕੱਚੇ ਵਰਕਰਾਂ ਨੂੰ ਪੱਕੇ ਕੀਤਾ ਜਾਵੇ। ਜ਼ਖ਼ਮੀ ਮੁਲਾਜ਼ਮਾਂ ਦਾ ਇਲਾਜ ਮੁਫਤ ਕਰਵਾਇਆ ਜਾਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *