ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

Spread the love
ਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ।
ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ  ਦਾ ਜਨਮ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਇਕੱਠੇ ਹੋ ਕੇ ਡਾਕਟਰ ਅੰਬੇਡਕਰ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੀ ਮਹਾਨ ਸੋਚ ਨੂੰ ਯਾਦ ਕੀਤਾ ਅਤੇ ਕੇਕ ਵੀ ਕੱਟਿਆ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਦੀਪਕ ਸ਼ਰਮਾ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਡਕਰ ਨੇ ਭਾਰਤ ਦਾ ਸੰਵਿਧਾਨ ਤਿਆਰ ਕਰਦਿਆਂ ਹਰ ਵਰਗ ਅਤੇ ਹਰ ਧਰਮ ਦੇ ਲੋਕਾਂ ਲਈ ਸਮਾਨ ਅਧਿਕਾਰਾਂ ਦੀ ਗਾਰੰਟੀ ਦਿੱਤੀ। ਉਨ੍ਹਾਂ ਨੇ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਇਕ ਨਿਆਂਪ੍ਰਧ ਅਤੇ ਬਰਾਬਰੀ ਵਾਲੇ ਸਮਾਜ ਦੀ ਸਥਾਪਨਾ ਲਈ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਸਿਰਫ਼ ਉਸ ਸਮੇਂ ਲਈ ਨਹੀਂ ਸੀ, ਸਗੋਂ ਅੱਜ ਵੀ ਉਹਨਾਂ ਦੇ ਸਿਧਾਂਤ ਸਾਡੇ ਲਈ ਪ੍ਰੇਰਣਾ ਦਾ ਸਰੋਤ ਹਨ। ਸ਼ਰਮਾ ਨੇ ਹੋਰ ਕਿਹਾ ਕਿ ਡਾਕਟਰ ਅੰਬੇਡਕਰ ਨੇ ਨਾਰੀ ਜਾਤੀ ਦੀ ਉਤਥਾਨ ਲਈ ਵੀ ਵਿਸ਼ੇਸ਼ ਯੋਗਦਾਨ ਦਿੱਤਾ ਅਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿਵਾਉਣ ਲਈ ਕਈ ਕਦਮ ਚੁੱਕੇ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਅਸੀਂ ਬਾਬਾ ਸਾਹਿਬ ਦੇ ਦਿਖਾਏ ਰਸਤੇ ‘ਤੇ ਚੱਲਦੇ ਹੋਏ ਸਮਾਜ ਵਿੱਚ ਭਾਈਚਾਰੇ, ਬਰਾਬਰੀ ਅਤੇ ਨਿਆਂ ਨੂੰ ਮਜ਼ਬੂਤ ਕਰੀਏ। ਇਸ ਸਮਾਗਮ ਦੌਰਾਨ ਹਾਜ਼ਰ ਸਾਰੇ ਵਰਕਰਾਂ ਨੇ ਬਾਬਾ ਸਾਹਿਬ ਦੇ ਆਦਰਸ਼ਾਂ ‘ਤੇ ਚੱਲਣ ਦਾ ਸੰਕਲਪ ਲਿਆ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਕਸਮ ਖਾਈ।ਸਮਾਗਮ ਦਾ ਮਾਹੌਲ ਦੇਸ਼ਭਗਤੀ ਅਤੇ ਸਮਾਜਿਕ ਏਕਤਾ ਨਾਲ ਭਰਪੂਰ ਰਿਹਾ, ਜਿੱਥੇ ਸਭ ਨੇ ਮਿਲ ਕੇ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦਾ ਸੰਕਲਪ ਦੁਹਰਾਇਆ। ਇਸ ਮੌਕੇ ਆਰ. ਐਸ. ਐਸ. ਦੇ ਜ਼ਿਲ੍ਹਾ ਸੇਵਾ ਪ੍ਰਮੁੱਖ ਨਰੇਸ਼ ਸਿਕਰੀ, ਸਾਹਿਲ ਨਰੂਲਾ, ਤਰਸੇਮ ਬਜਾਜ, ਨੰਦਾ, ਸ਼ਾਮ ਲਾਲ, ਲਵਿਸ਼ ਧਵਨ, ਅਨਮੋਲ ਤੁਲੀ, ਦਵਿੰਦਰ ਪਾਲ ਅਤੇ ਮਹਿਲਾ ਮੋਰਚਾ ਦੀ ਆਗੂ ਰਾਖੀ ਸਮੇਤ ਕਈ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *