ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

Spread the love
ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅਮਨਦੀਪ ਕੌਰ ਨੂੰ ਬੱਸੀਆਂ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਭਾਰੀ ਅਨਿਲ ਸੱਚਰ, ਸਹਿ-ਪ੍ਰਭਾਰੀ ਰਣਜੀਤ ਸਿੰਘ ਪੰਵਾਰ, ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਨਵ-ਨਿਯੁਕਤ ਪ੍ਰਧਾਨ ਅਮਨਦੀਪ ਕੌਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਅਮਨਦੀਪ ਕੌਰ ਤੋਂ ਪਾਰਟੀ ਨੂੰ ਬਹੁਤ ਉਮੀਦਾਂ ਹਨ ਅਤੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਭਾਜਪਾ ਦਾ ਆਧਾਰ ਹੁਣ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਪਿੰਡਾਂ ਵਿੱਚ ਵੀ ਪਾਰਟੀ ਨਾਲ ਲੋਕਾਂ ਦਾ ਜੁੜਾਅ ਲਗਾਤਾਰ ਵਧ ਰਿਹਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਲਗਾਤਾਰ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵੱਖ-ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੀ ਪਾਰਟੀ ਵਰਕਰਾਂ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਜਨ ਸੇਵਾ ਤੋਂ ਦੇਸ਼ ਸੇਵਾ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਦਾ ਮੂਲ ਉਦੇਸ਼ ਰਿਹਾ ਹੈ। ਆਗੂਆਂ ਨੇ ਕਿਹਾ ਕਿ ਲੋਕ ਸੇਵਾ ਅਤੇ ਰਾਸ਼ਟਰ ਨਿਰਮਾਣ ਨੂੰ ਸਮਰਪਿਤ ਉਨ੍ਹਾਂ ਦਾ ਸਫ਼ਰ ਮਹੱਤਵਪੂਰਨ ਰਿਹਾ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਭਾਰਤ ‘ਵਿਕਸਿਤ ਭਾਰਤ-2047’ ਦੇ ਟੀਚੇ ਵੱਲ ਅੱਗੇ ਵੱਧ ਰਿਹਾ ਹੈ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਦੇਸ਼ ਦੇ ਵਿਕਾਸ ਸਫ਼ਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਪ੍ਰਤੀ ਆਪਣਾ ਪਿਆਰ ਅਤੇ ਸ਼ੁੱਭਕਾਮਨਾਵਾਂ ਪ੍ਰਗਟ ਕਰਨ ਲਈ 17 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਸ਼ਾਮ 6 ਤੋਂ 7 ਵਜੇ ਤੱਕ ਆਪਣੇ ਘਰਾਂ ਵਿੱਚ ‘ਆਸ਼ੀਰਵਾਦ ਦਾ ਦੀਵਾ’ ਜਗਾਇਆ ਜਾਵੇ ਅਤੇ ਉਨ੍ਹਾਂ ਦੀ ਲੰਮੀ ਉਮਰ, ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਅਰਦਾਸ ਕੀਤੀ ਜਾਵੇ। ਭਾਜਪਾ ਆਗੂਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ-ਮੁਕਤ ਪੰਜਾਬ ਬਣਾਉਣ ਦੇ ਸੰਕਲਪ ਤਹਿਤ 18 ਸਤੰਬਰ ਤੋਂ ਸ਼ੁਰੂ ਹੋ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਹਰੇਕ ਵਰਕਰ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕਿ, ਸਾਬਕਾ ਜ਼ਿਲ੍ਹਾ ਪ੍ਰਧਾਨ ਗੌਰਵ ਖੁੱਲਰ, ਕਰਨਲ ਇੰਦਰਪਾਲ ਸਿੰਘ ਧਾਲੀਵਾਲ, ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ, ਪ੍ਰਦੀਪ ਜੰਡ, ਗੁਰਸਿਮਰਨ ਸਿੰਘ ਗਿੱਲ, ਲਖਵਿੰਦਰ ਸਿੰਘ ਸਪਰਾ, ਪਰਮਜੀਤ ਸਿੰਘ ਟੂਸਾ, ਵਿਵੇਕ ਭਾਰਦਵਾਜ, ਰਾਜਪਾਲ ਜੈਨ, ਮਨਪ੍ਰੀਤ ਸਿੰਘ ਤਲਵੰਡੀ, ਅਜੀਤ ਸਿੰਘ ਅਖਾੜਾ, ਜਗਤਾਰ ਸਿੰਘ ਬਾਂਗੜ, ਨਵਨੀਤ ਗੁਪਤਾ ਸ਼ਿਸ਼ੂ, ਟੋਨੀ ਵਰਮਾ, ਗੌਰਵ ਗੁਪਤਾ, ਸੌਰਵ ਗਰਗ, ਅਨਿਲ ਕੁਮਾਰ ਸ਼ੈਟੀ, ਡਾ. ਨਿਰਮਲ ਭੁੱਲਰ, ਰਾਜਨ ਅਰੋੜਾ ਅਤੇ ਸੁਰੇਸ਼ ਗਰਗ ਆਦਿ ਹਾਜ਼ਰ ਸਨ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *