ਭਾਦਸੋਂ ਦੀ ਧਰਤੀ ’ਤੇ ਕਬੱਡੀ ਦਾ ਮਹਾਕੁੰਭ,ਜੇਤੂ ਨੂੰ 51 ਹਜ਼ਾਰ, ਉਪ ਜੇਤੂ ਨੂੰ 41000 ਦਾ ਇਨਾਮ

Spread the love
ਭਾਦਸੋਂ, 30 ਸਤੰਬਰ (ਜਗਜੀਤ ਸਿੰਘ ਕੈਂਥ) — ਰੂਰਲ ਯੂਥ ਸਪੋਰਟਸ ਕਲੱਬ ਭਾਦਸੋਂ (ਰਜਿ. ਨੰ. 137) ਵੱਲੋਂ ਇੱਕ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਉਣ ਸਬੰਧੀ ਅਹਿਮ ਮੀਟਿੰਗ ਕਲੱਬ ਦੇ ਸਰਪ੍ਰਸਤ ਦਰਸ਼ਨ ਸਿੰਘ ਬੱਬੀ ਧਾਰਨੀ ਅਤੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਟੂਰਨਾਮੈਂਟ ਦੀਆਂ ਤਿਆਰੀਆਂ, ਪ੍ਰਬੰਧਾਂ ਅਤੇ ਖਿਡਾਰੀਆਂ ਦੀ ਸਹੂਲਤ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।ਕਲੱਬ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਨਵੰਬਰ, ਦਿਨ ਐਤਵਾਰ ਨੂੰ ਭਾਦਸੋਂ ਵਿਖੇ ਇੱਕ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਵਿੱਚ ਨਾਮਵਰ ਕਬੱਡੀ ਖਿਡਾਰੀਆਂ ਅਤੇ ਟੀਮਾਂ ਵੱਲੋਂ ਭਾਗ ਲੈਣ ਦੀ ਉਮੀਦ ਹੈ, ਜਿਸ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 51 ਹਜ਼ਾਰ ਰੁਪਏ, ਜਦਕਿ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 41 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ 21-21 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਮੀਟਿੰਗ ਦੌਰਾਨ ਟੂਰਨਾਮੈਂਟ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਬੰਧਾਂ ’ਤੇ ਵਿਚਾਰ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾਣਗੇ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਪਿੰਦਰ ਸਿੰਘ ਭਾਦਸੋਂ, ਮੀਤ ਪ੍ਰਧਾਨ ਚੈਨੀ ਸਹੋਲੀ, ਅਜਮੀਲ ਖਾਂ, ਜਨਰਲ ਸਕੱਤਰ ਅਮਰਿੰਦਰ ਸਿੰਘ, ਰਾਜਾ ਸੰਧੂ ਸਹਾਇਕ ਸਕੱਤਰ, ਖਜ਼ਾਨਚੀ ਸੋਨਾ ਜੱਟ ਧਾਲੀਵਾਲ, ਪ੍ਰੈੱਸ ਸਕੱਤਰ ਰੂਬੀ ਭਾਦਸੋਂ, ਪ੍ਰਚਾਰ ਸਕੱਤਰ ਹੈਰੀ ਟਿਵਾਣਾ, ਸਕੱਤਰ ਪਵਿੱਤਰ ਸਿੰਘ, ਸਲਾਹਕਾਰ/ਖਜ਼ਾਨਚੀ ਨੋਨਾ, ਮੋਠਾ ਭਾਦਸੋਂ, ਯਾਦਵਿੰਦਰ ਸਿੰਘ ਲਾਡੀ ਖੱਟੜਾ, ਜਸਪਾਲ ਸਿੰਘ ਸਮੇਤ ਹੋਰ ਕਲੱਬ ਮੈਂਬਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *