ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਬਲਾਕ ਜੈਤੋ ਦੀ ਚੋਣ ਹੋਈ

Spread the love
 ਜੱਥੇਬੰਦੀ ਜਬਰ ਜ਼ੁਲਮ ਅਤੇ ਮਜ਼ਦੂਰਾਂ ਕਿਸਾਨਾਂ ਦੇ ਮਸਲਿਆਂ ਤੇ ਲੜਾਈ ਲੜਦੀ ਰਹੇਂਗੀ : ਨਾਇਬ ਭਗਤੂਆਣਾ
ਜੈਤੋ, 28 ਮਾਰਚ (ਮਨਜੀਤ ਸਿੰਘ ਢੱਲਾ) – ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਬਲਾਕ ਜੈਤੋ ਦੀ ਮੀਟਿੰਗ ਜਿਲ੍ਹਾਂ ਪ੍ਰਧਾਨ ਸੂਰਜ ਭਾਨ ਦੀ ਪ੍ਰਧਾਨਗੀ ਹੇਠ ਜੈਤੋ ਵਿਖੇ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ, ਲਾਲ ਸਿੰਘ ਗੋਲੇਵਾਲਾ, ਬਲਦੇਵ ਸਿੰਘ ਸੁੱਖਣ ਵਾਲਾ, ਦਰਸ਼ਨ ਸਿੰਘ ਬਾਜਾਖਾਨਾ, ਜਸਵਿੰਦਰ ਸਿੰਘ ਗੁਰੂਸਰ, ਗੁਰਪ੍ਰੀਤ ਸਿੰਘ ਛੀਨਾ, ਸਿਕੰਦਰ ਸਿੰਘ ਦਬੜੀਖਾਨਾ ਅਤੇ ਨਾਇਬ ਸਿੰਘ ਭਗਤੂਆਣਾ ਸ਼ਾਮਲ ਹੋਏ। ਨਾਇਬ ਸਿੰਘ ਭਗਤੂਆਣਾ ਨੇ ਦੱਸਿਆ ਕਿ ਬਲਾਕ ਜੈਤੋ ਦੀ ਹੋਈ ਚੋਣ ਵਿੱਚ ਸਰਬਸੰਮਤੀ ਨਾਲ ਬਲਵੰਤ ਸਿੰਘ ਖਾਲਸਾ ਨੂੰ ਜੈਤੋ ਬਲਾਕ ਦਾ ਪ੍ਰਧਾਨ, ਰਾਣਾ ਗੁਰੂ ਸਰ ਨੂੰ ਜਰਨਲ ਸਕੱਤਰ, ਗੁਰਪ੍ਰੀਤ ਸਿੰਘ ਚੀਨਾ ਪ੍ਰੈਸ ਸਕੱਤਰ, ਬੇਅੰਤ ਸਿੰਘ ਨਿਆਮੀਵਾਲਾ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਰਾਜਿੰਦਰ ਸਿੰਘ ਬਾਜਾਖਾਨਾ ਅਤੇ ਜਗਸੀਰ ਸਿੰਘ ਦਬੜੀਖਾਨਾ, ਸਕੱਤਰ ਗੁਰਦੀਪ ਹੈਪੀ ਅਤੇ ਖਜਾਨਚੀ ਸਿਕੰਦਰ ਸਿੰਘ ਗੁਰੂਸਰ ਨੂੰ ਚੁਣਿਆ ਗਿਆ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਜਬਰ ਜ਼ੁਲਮ ਅਤੇ ਮਜ਼ਦੂਰਾਂ ਕਿਸਾਨਾਂ ਦੇ ਮਸਲਿਆਂ ਤੇ ਲੜਾਈ ਲੜਦੀ ਰਹੇਂਗੀ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *