ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ : ਜਥੇਦਾਰ ਚਰਨਜੀਤ ਸਿੰਘ ਕਾਲੇਵਾਲ।

Spread the love
ਕੁਰਾਲੀ 3ਸਤੰਬਰ (ਜਗਦੇਵ ਸਿੰਘ )ਪਿੰਡ ਅੱਲ੍ਹਾਪੁਰ ਵਿਖੇ ਮੋਹਤਵਾਰਾਂ ਨਾਲ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐਸਜੀਪੀਸੀ ਅਤੇ ਭਾਜਪਾ ਆਗੂ ਨੇ ਰਾਜਨੀਤਿਕ ਮੀਟਿੰਗ ਕੀਤੀ ਇਸ ਮੌਕੇ ਉਹਨਾਂ ਬੋਲਦੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਅਮਰੀਕਾ ਜਾਂ ਕਿਸੇ ਵੀ ਦੇਸ਼ ਨਾਲ ਹੋਣ ਵਾਲੀ ਟਰੇਡ ਡੀਲ (Trade Deal) ਬਾਰੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਜੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜਿਹਾ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਜਿਸ ਨਾਲ ਸਾਡੇ ਕਿਸਾਨਾਂ ਭਰਾਵਾਂ ਦਾ ਨੁਕਸਾਨ ਹੋਵੇ ਅਤੇ ਭਾਜਪਾ ਕਿਸਾਨਾਂ ਦੇ ਹਿੱਤਾਂ ਨਾਲ ਕਦੇ ਵੀ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗੀ।ਜੱਥੇਦਾਰ ਕਾਲੇਵਾਲ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ, ਸਰਕਾਰੀ ਮੁਲਾਜ਼ਮਾਂ, ਸਫ਼ਾਈ ਕਰਚਾਰੀਆਂ ਤੇ ਹਰ ਵਰਗ ਨੂੰ ਹੀ ਧਰਨਾ ਲਾਉਣ ਤੇ ਮਜਬੂਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਹੁਤ ਜਿਆਦਾ ਵਿਗੜ ਚੁੱਕੀ ਹੈ। ਦਿਨ ਦਿਹਾੜੇ ਲੁੱਟਾਂ ਖੋਹਾਂ ਤੇ ਕਤਲ ਹੋ ਰਹੇ।  ਉਹਨਾਂ ਕਿਹਾ ਕਿ ਸਰਕਾਰ ਹਰ ਇੱਕ ਫਰੰਟ ਉੱਤੇ ਹੀ ਫੇਲ ਹੋ ਗਈ ਹੈ। ਇਸ ਮੌਕੇ ਤੇ ਸਾਬਕਾ ਸਰਪੰਚ ਸਲਿੰਦਰ ਸਿੰਘ, ਸਿਤਾਰ ਅਲੀ, ਸਾਬਕਾ ਸਰਪੰਚ ਦੀਦਾਰ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ, ਜਸਵੀਰ ਸਿੰਘ, ਅਮਰੀਕ ਸਿੰਘ, ਰਾਜਵੰਤ ਸਿੰਘ, ਗਿਆਨੀ ਮਲਕੀਤ ਸਿੰਘ, ਅਮਨ ਨੰਗਲ, ਗੁਰਕੀਰਤ ਸਿੰਘ, ਆਕਾਸ਼ਵੀਰ ਸਿੰਘ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ, ਅਮਰੀਕ ਸਿੰਘ,  ਸੁਖਜਿੰਦਰ ਸਿੰਘ ਸੁੱਖਾ, ਹਰਪ੍ਰੀਤ ਸਿੰਘ ਲਖਨੌਰ, ਸੁਖਵੀਰ ਸਿੰਘ, ਮੈਸੀ ਗਿੱਲ  ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *