*ਭਾਰਤੀ ਯੁਵਾ ਸੰਗਠਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜ ਸੇਵੀ ਅਰਵਿੰਦ ਪੁਰੀ ਦਾ ਕੀਤਾ ਸਨਮਾਨ*

Spread the love
ਕੁਰਾਲੀ 27ਸਤੰਬਰ (ਜਗਦੇਵ ਸਿੰਘ )ਭਾਰਤੀ ਯੁਵਾ ਸੰਗਠਨ ਵੱਲੋਂ “ਲੋਕਾਂ ਦੀ ਸੁਣਾਂਗੇ – ਲੋਕਾਂ ਲਈ ਲੜਾਂਗੇ” ਦੇ ਨਾਅਰੇ ਹੇਠ ਇੱਕ ਵਿਸ਼ੇਸ਼ ਜਨ-ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਡੀ ਤਾਦਾਦ ਵਿੱਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।ਸੰਗਠਨ ਦੇ ਬੈਨਰ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸੰਗਠਨ ਦੇ ਮੁੱਖ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਬੈਨਰ ਤੇ ਲਿਖੇ ਅਨੁਸਾਰ ਸੰਗਠਨ ਦੇ ਚਾਰ ਮੁੱਖ ਏਜੰਡੇ ਹਨ – ਤੁਹਾਡੀ ਮੁਸੀਬਤ ਸਾਡੀ ਜ਼ਿੰਮੇਵਾਰੀ, ਆਮ ਲੋਕਾਂ ਦੀ ਆਵਾਜ਼ ਨੂੰ ਉੱਪਰ ਤੱਕ ਪਹੁੰਚਾਉਣਾ, ਹਰ ਲੋੜਵੰਦ ਦੀ ਮਦਦ ਕਰਨਾ ਅਤੇ ਹਰੇਕ ਲਈ ਕਾਨੂੰਨੀ ਤੇ ਸਮਾਜਿਕ ਸਹਾਇਤਾ ਨੂੰ ਯਕੀਨੀ ਬਣਾਉਣਾ।ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਭਾਰਤੀ ਯੁਵਾ ਸੰਗਠਨ ਦੇ ਸਾਹਮਣੇ ਰੱਖੀਆਂ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਸ਼ਾਸਨਿਕ ਕੰਮਾਂ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋੜ ਪੈਣ ਤੇ ਕਾਨੂੰਨੀ ਸਲਾਹ ਨਹੀਂ ਮਿਲਦੀ। ਸੰਗਠਨ ਦੇ ਮੈਂਬਰਾਂ ਨੇ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ਤੇ ਹੀ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਵਾਅਦਾ ਕੀਤਾ।ਪ੍ਰੋਗਰਾਮ ਦਾ ਮੁੱਖ ਆਕਰਸ਼ਣ ਸਮਾਜ ਸੇਵੀ ਅਰਵਿੰਦ ਪੁਰੀ ਦਾ ਸਨਮਾਨ ਸੀ। ਸਮਾਜ ਸੇਵਾ ਦੇ ਖੇਤਰ ਵਿੱਚ ਲਗਾਤਾਰ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਸੰਗਠਨ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਉੱਘੇ ਐਡਵੋਕੇਟ ਗੌਰਵ ਸ਼ਰਮਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਸੰਗਠਨ ਹਰ ਗਰੀਬ ਅਤੇ ਲੋੜਵੰਦ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਵੇਗਾ। ਅੰਤ ਵਿੱਚ ਸੰਗਠਨ ਨੇ ਭਰੋਸਾ ਦਿੱਤਾ ਕਿ ਲੋਕ ਹਿੱਤ ਲਈ ਉਨ੍ਹਾਂ ਦੀ ਇਹ ਲੜਾਈ ਲਗਾਤਾਰ ਜਾਰੀ ਰਹੇਗੀ।ਇਸ ਮੌਕੇ ਐਡਵੋਕੇਟ ਗੌਰਵ ਸ਼ਰਮਾ, ਅਭਿਨਵ ਸ਼ਰਮਾ, ਅਧਿਰਾਜ ਸ਼ਰਮਾ, ਗੁਰਜਿੰਦਰ ਸਿੰਘ ਨੋਨੂੰ, ਜਸਵਿੰਦਰ ਸਿੰਘ ਜੱਸੀ, ਹਰਸਿਮਰਨ ਸਿੰਘ, ਰੋਬਿਨ ਨਾਰਦ, ਸੰਦੀਪ, ਡਾ. ਹਰੀਸ਼ ਵਸ਼ਿਸ਼ਟ, ਹਿਮਾਨਸ਼ੂ ਰਾਏਪੁਰ, ਅਰਵਿੰਦ ਪੁਰੀ, ਪੰਮੀ, ਰਕੇਸ਼ ਵਰਮਾ ਬੋਬੀ, ਭਾਗ ਸਿੰਘ, ਗਿਆਨੀ ਹਿੰਮਤ ਸਿੰਘ, ਪਾਲੀ, ਅਮਨਦੀਪ ਸਿੰਘ ਅਤੇ ਬੁੱਧ ਸਿੰਘ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *