ਭਾਰਤ- ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਬੜੌਦੀ ਟੋਲ ਪਲਾਜ਼ਾ ਫ਼ਰੀ 

Spread the love
ਨਿਊ ਚੰਡੀਗੜ੍ਹ, 20 ਜੁਲਾਈ (ਬਜੀਦਪੁਰ) – ਸਯੁੰਕਤ ਕਿਸਾਨ ਮੋਰਚੇ ਦੇ ਭਾਰਤ ਅਮਰੀਕਾ ਵਪਾਰ ਸਮਝੌਤੇ ਖਿਲਾਫ਼ ਦਿੱਤੇ ਸੱਦੇ ਤੇ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ਾ ਬੜੌਦੀ ਤੇ ਧਰਨਾ ਲਗਾਕੇ ਫ਼ਰੀ ਕੀਤਾ ਜਾਵੇਗਾ। ਇਸ ਸਬੰਧੀ ਮਿਸ਼ਨ ਆਗੂ ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤ ਮਾਜਰਾ, ਮਨਦੀਪ ਸਿੰਘ ਖਿਜਰਾਬਾਦ ਤੇ ਦਰਸ਼ਨ ਸਿੰਘ ਖੇੜਾ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਤਹਿਤ ਜਿੱਥੇ ਕਿਸਾਨੀ ਜਿਣਸਾਂ ਤੇ ਹੋਰ ਲੋਕਾਂ ਦੇ ਖਾਣ ਪੀਣ ਦੇ ਪਦਾਰਥਾਂ ਦੀ ਸ਼ੁੱਧਤਾਂ ਤੇ ਵੱਡਾ ਅਸਰ ਪਵੇਗਾ, ਉਥੇ ਹੀ ਇਸ ਨਾਲ ਆਮ ਦੁਕਾਨਦਾਰਾਂ, ਕਿਰਤੀਆਂ ਅਤੇ ਆਮ ਲੋਕਾਂ ਨੂੰ ਵੱਡੀ ਮਾਰ ਝੱਲਣੀ ਪਵੇਗੀ। ਇਸੇ ਦੌਰਾਨ ਲੈਂਡ ਪੁਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਲੁੱਟ ਰੋਕਣਾ ਵੀ ਸ਼ਾਮਿਲ ਹੈ। ਇਨ੍ਹਾਂ ਇਲਾਕੇ ਦੇ ਕਿਸਾਨਾਂ ਸਮੇਤ ਸਮੂਹ ਵਰਗਾਂ ਨੂੰ ਇਸ ਮਾਰੂ ਸਮਝੌਤੇ ਨੂੰ ਰੋਕਣ ਲਈ 22 ਜੁਲਾਈ ਨੂੰ ਇਸ ਵਿਰੋਧ ਪ੍ਰਦਰਸ਼ਨ ‘ਚ ਸ਼ਾਮਿਲ ਹੋਣ ਲਈ ਬੜੌਦੀ ਟੋਲ ਤੇ ਪੁੱਜਣ ਦੀ ਅਪੀਲ ਕੀਤੀ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *