ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

Spread the love
ਅੰਮ੍ਰਿਤਸਰ, 15 ਜੁਲਾਈ ( ਮਨਜੀਤ  ਸਿੰਘ ਸ਼ੇਰਗਿੱਲ )  ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ ‘ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵi.. ਰਵੀਜ਼ਨ Special Intensive Revision (SIR)-2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 03 ਅਗਸਤ, 2026 ਤੱਕ ਕੀਤੀ ਜਾਵੇਗੀ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਮਿਤੀ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ/ਇਤਰਾਜ਼ ਹੋਵੇ ਤਾਂ ਨਿਰਧਾਰਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਇਆ ਜਾਵੇ। aਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ, ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੀ ਸੋਧੇ ਹੋਏ ਸ਼ਡਿਊਲ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਪੈਸ਼ਲ ਇੰਟੈਨਸਿਵ ਰਵੀਜ਼ਨ Special Intensive Revision (SIR)-2026 ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕੀਤੀ ਜਾ ਸਕੇ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *