ਭੋਜਨ ਪਦਾਰਥਾਂ ਵਿੱਚ ਮਿਲਾਵਟ’ ਬਾਰੇ ਜਾਗਰੂਕਤਾ ਸਬੰਧੀ ਪੰਜਾਬੀ ਯੂਨੀਵਰਸਿਟੀ `ਚ ਕਰਵਾਇਆ ਸੈਮੀਨਾਰ

Spread the love

ਬਠਿੰਡਾ/ਪਟਿਆਲਾ, 4 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)-ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਕੈਂਪਸ ਵਿੱਚ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਤਹਿਤ ‘ਪਬਲਿਕ ਅਗੇਂਸਟ ਅਡਲਟਰੇਸ਼ਨ ਐਸੋਸੀਏਸ਼ਨ’ (ਪਾਵਾ) ਦੇ ਸਹਿਯੋਗ ਨਾਲ਼ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਡਾ.ਅਨਹਦ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਮੀਨਾਰ ਦਾ ਮਕਸਦ ‘ਭੋਜਨ ਪਦਾਰਥਾਂ ਵਿੱਚ ਮਿਲਾਵਟ’ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਜਸਟਿਸ ਜੋਰਾ ਸਿੰਘ (ਰਿਟਾਇਰਡ) ਵੱਲੋਂ ਇਸ ਮੌਕੇ ਸ਼ਿਰਕਤ ਕਰਦਿਆਂ ਕਿਹਾ ਕਿ ਮਿਲਾਵਟ ਇੱਕ ਅਜਿਹਾ ਵਿਸ਼ਾ ਹੈ ਜਿਸ ਦਾ ਸਮਾਜ ਦੇ ਹਰੇਕ ਵਰਗ ਨਾਲ਼ ਸਬੰਧ ਹੈ। ਚਾਹੇ ਕੋਈ ਅਮੀਰ ਹੈ ਜਾਂ ਗਰੀਬ, ਹਰ ਵਿਅਕਤੀ ਇਸ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਤਕਰੀਬਨ ਹਰੇਕ ਚੀਜ਼ ਵਿੱਚ ਮਿਲਾਵਟ ਮਿਲ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਆਪੋ ਆਪਣੇ ਹਿੱਸੇ ਦਾ ਫਰਜ਼ ਅਦਾ ਕਰਦਿਆਂ ਮਿਲਾਵਟ ਪੈਦਾ ਕਰਨ ਵਾਲ਼ੀਆਂ ਤਾਕਤਾਂ ਦੇ ਖ਼ਿਲਾਫ਼ ਲਾਮਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਕਿ ਕਿਸੇ ਮਿਲਾਵਟਖੋਰੀ ਦੀ ਘਟਨਾ ਨਾਲ਼ ਤੁਹਾਡਾ ਸਿੱਧਾ ਵਾਹ ਪਵੇ ਤਾਂ ਇਸ ਦੀ ਵੀਡੀਓ ਬਣਾ ਕੇ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਕਰਨੀ ਚਾਹੀਦੀ ਹੈ।ਇਸ ਮੌਕੇ ‘ਪਾਵਾ’ ਸੰਸਥਾ ਤੋਂ ਅਮਰਜੀਤ ਸਿੰਘ ਅਤੇ ਐੱਸ.ਐੱਸ.ਭਟੋਆ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਆਪਣੀ ਸੰਸਥਾ ਦੇ ਮਕਸਦ ਬਾਰੇ ਗੱਲ ਕਰਦਿਆਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ। ਅਮਰਜੀਤ ਸਿੰਘ ਨੇ ਦੱਸਿਆ ਕਿ ਕਿਸ ਤਰ੍ਹਾਂ ਖੁੱਲ੍ਹੇ ਅਤੇ ਪੈਕਡ ਖਾਣੇ ਵਿੱਚ ਮਿਲਾਵਟ ਕੀਤੀ ਜਾਂਦੀ ਹੈ। ਐੱਸ.ਐੱਸ.ਭਟੋਆ ਨੇ ਮਿਲਾਵਟ ਚੈੱਕ ਕਰਨ ਦੇ ਕੁੱਝ ਅਸਾਨ ਤਰੀਕੇ ਵੀ ਸਮਝਾਏ ਜਿਨ੍ਹਾਂ ਨਾਲ਼ ਦੁੱਧ, ਦਹੀਂ, ਪਨੀਰ ਅਤੇ ਖੋਏ ਵਿਚਲੀ ਮਿਲਾਵਟ ਨੂੰ ਪਰਖਿਆ ਜਾ ਸਕਦਾ ਹੈ।ਐੱਨ.ਐੱਸ.ਐੱਸ. ਤੋਂ ਪ੍ਰੋਗਰਾਮ ਅਫ਼ਸਰ ਡਾ.ਸਿਮਰਨਜੀਤ ਸਿੰਘ, ਡਾ.ਸੰਦੀਪ ਸਿੰਘ, ਡਾ.ਅਭਿਨਵ ਭੰਡਾਰੀ ਡਾ.ਸੁਨੀਤਾ ਦੀ ਅਗਵਾਈ ਵਿੱਚ 200 ਦੇ ਕਰੀਬ ਵਲੰਟੀਅਰਾਂ ਨੇ ਭਾਗ ਲਿਆ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *