ਮਨਰੇਗਾ ਕਰਮਚਾਰੀਆਂ ਦੇ ਹੱਕ ‘ਚ ਧਰਨੇ ਲਈ ਜਾ ਰਹੇ ਕਾਂਗਰਸੀ ਆਗੂਆਂ ਨੂੰ ਬਹਿਲੋਲਪੁਰ ਚੌਂਕੀ ‘ਚ ਕੀਤਾ ਨਜ਼ਰਬੰਦ

Spread the love
ਮਾਛੀਵਾੜਾ ਸਾਹਿਬ, 20 ਜੁਲਾਈ (ਸੁੱਚਾ ਬੰਗੜ)-ਹਲਕਾ ਸਮਰਾਲਾ ਦੇ ਯੂਥ ਕਾਂਗਰਸੀ ਆਗੂਆਂ ਨੂੰ ਅੱਜ ਖੰਨਾ ਵਿਖੇ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਤੋਂ ਪਹਿਲਾਂ ਹੀ ਪੁਲਸ ਨੇ ਰਸਤੇ ‘ਚ ਰੋਕ ਕੇ ਹਿਰਾਸਤ ‘ਚ ਲੈ ਲਿਆ। ਇਸ ਦੌਰਾਨ ਪੁਲਸ ਵੱਲੋਂ ਹਲਕਾ ਪੱਧਰ ਦੇ ਵਰਕਰਾਂ ਨਾਲ ਧੱਕਾ ਕਰਨ ਦੇ ਵੀ ਦੋਸ਼ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਸਮਰਾਲਾ ਯੂਥ ਕਾਂਗਰਸ ਦੇ ਪ੍ਰਧਾਨ ਵਿਸ਼ਾਲ ਭਾਰਤੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਇੱਕ ਵੱਡਾ ਜੱਥਾ ਅੱਜ ਖੰਨਾ ਵਿਖੇ ਪਹੁੰਚ ਕੇ ਮਨਰੇਗਾ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਨਿਕਲਿਆ ਸੀ। ਮਨਰੇਗਾ ਕਰਮਚਾਰੀਆਂ ਦੇ ਮੁੱਦੇ ਨੂੰ ਲੈ ਕੇ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਾ ਸੀ।  ਪਰ ਜਿਵੇਂ ਹੀ ਇਹ ਜੱਥਾ ਸਮਰਾਲਾ ਤੋਂ ਖੰਨਾ ਵੱਲ ਨੂੰ ਰਵਾਨਾ ਹੋਇਆ ਤਾਂ ਰਸਤੇ ‘ਚ ਹੀ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਗੱਡੀਆਂ ‘ਚ ਬਿਠਾ ਕੇ ਮਾਛੀਵਾੜਾ ਸਾਹਿਬ ਥਾਣੇ ਅਧੀਨ ਆਉਂਦੀ ਬਹਿਲੋਲਪੁਰ ਪੁਲਸ ਚੌਂਕੀ ਵਿਖੇ ਲਿਜਾ ਕੇ ਨਜ਼ਰਬੰਦ ਕਰ ਦਿੱਤਾ।
ਚੌਂਕੀ ‘ਚੋਂ ਵੀਡੀਓ ਜਾਰੀ ਕਰਕੇ ਸਰਕਾਰ ‘ਤੇ ਲਾਏ ਦੋਸ਼  =ਨਜ਼ਰਬੰਦੀ ਦੌਰਾਨ ਹੀ ਵਿਸ਼ਾਲ ਭਾਰਤੀ ਨੇ ਪੁਲਸ ਚੌਂਕੀ ਦੇ ਅੰਦਰੋਂ ਇੱਕ ਵੀਡੀਓ ਜਾਰੀ ਕੀਤੀ। ਉਨ੍ਹਾਂ ਵੀਡੀਓ ‘ਚ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੁਲਸ ਦਾ ਸਹਾਰਾ ਲੈ ਕੇ ਕਾਂਗਰਸੀ ਆਗੂਆਂ ‘ਤੇ ਦਬਾਅ ਬਣਾ ਰਹੀ ਹੈ ਤਾਂ ਜੋ ਉਹ ਮਨਰੇਗਾ ਮਜ਼ਦੂਰਾਂ ਦੇ ਅੰਦੋਲਨ ਦਾ ਸਾਥ ਨਾ ਦੇ ਸਕਣ। ਵਿਸ਼ਾਲ ਭਾਰਤੀ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਆਪਣੇ ਜਾਇਜ਼ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪੁਲਸ ਨੇ ਖੰਨਾ ਵਿਖੇ ਧਰਨਾ ਨਾ ਦੇਣ ਦੇਣ ਲਈ ਉਨ੍ਹਾਂ ‘ਤੇ ਲਾਠੀਚਾਰਜ ਵੀ ਕੀਤਾ ਅਤੇ ਹੁਣ ਉਨ੍ਹਾਂ ਸਮੇਤ ਭਾਰੀ ਗਿਣਤੀ ‘ਚ ਕਾਂਗਰਸੀ ਵਰਕਰਾਂ ਅਤੇ ਮਨਰੇਗਾ ਕਰਮਚਾਰੀਆਂ ਨੂੰ ਬਹਿਲੋਲਪੁਰ ਚੌਂਕੀ ‘ਚ ਬੰਦ ਕਰ ਦਿੱਤਾ ਗਿਆ ਹੈ। ਵਿਸ਼ਾਲ ਭਾਰਤੀ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ‘ਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਤਸ਼ੱਦਦ ਅਤੇ ਗ੍ਰਿਫਤਾਰੀਆਂ ਰਾਹੀਂ ਕਾਂਗਰਸ ਪਾਰਟੀ ਅਤੇ ਮਨਰੇਗਾ ਕਰਮਚਾਰੀਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਕਾਂਗਰਸ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *