ਮਨਿਸਟਰੀਅਲ ਕਾਮਿਆਂ ਵੱਲੋਂ 2 ਦਿਨਾਂ ਕਲਮਛੋੜ ਹੜਤਾਲ-

Spread the love
ਸ਼੍ਰੀ ਮੁਕਤਸਰ ਸਾਹਿਬ, 17 ਅਗਸਤ (ਮਨਜੀਤ ਸਿੱਧੂ):- ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਮਨਿਸਟਰੀਅਲ ਕਾਮਿਆਂ ਵੱਲੋਂ 17 ਅਤੇ 18 ਅਗਸਤ ਨੂੰ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾ ਰਹੀ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਖਾਲੀ ਅਸਾਮੀਆਂ ਭਰਨਾ ਅਤੇ ਮੁਲਾਜ਼ਮ ਮਾਰੂ ਪੱਤਰ ਵਾਪਸ ਲੈਣਾ ਸ਼ਾਮਲ ਹਨ। ਜ਼ਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਇਹ ਹੜਤਾਲ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਹੜਤਾਲ ਕਾਰਨ ਡਿਪਟੀ ਕਮਿਸ਼ਨਰ ਦਫ਼ਤਰ, ਤਹਿਸੀਲਾਂ, ਸਬ-ਤਹਿਸੀਲਾਂ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਦਫ਼ਤਰੀ ਕੰਮਕਾਜ ਪ੍ਰਭਾਵਿਤ ਰਿਹਾ। ਆਗੂਆਂ ਮੁਤਾਬਕ 27 ਅਗਸਤ ਦੇ ਮਹਾਂਬੰਦ ਦੌਰਾਨ ਵੀ ਮਨਿਸਟਰੀਅਲ ਕਾਮੇ ਮੁਕੰਮਲ ਕਲਮਛੋੜ ਹੜਤਾਲ ’ਤੇ ਰਹਿਣਗੇ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *