ਮਰਦਮਸ਼ੁਮਾਰੀ ਲਈ ਨਿਯੁਕਤ ਕੀਤੇ ਗਏ ਗਿਣਤੀਕਾਰਾਂ ਦੀ ਪ੍ਰਸ਼ਾਸਨ ਵੱਲੋਂ ਅਣਦੇਖੀ ਕਰਨਾ ਮੰਦਭਾਗਾ ਅਧਿਆਪਕ ਜਥੇਬੰਦੀਆਂ ਵਿੱਚ ਰੋਸ 

Spread the love
ਕਪੂਰਥਲਾ ,10 ਜੂਨ ( ਪੱਤਰ ਪ੍ਰੇਰਕ) ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਮਰਦਮਸ਼ੁਮਾਰੀ ਲਈ ਸਥਾਨਕ ਪ੍ਰਸ਼ਾਸਨ ਵੱਲੋਂ  ਵੱਖ ਵੱਖ ਵਿਭਾਗਾਂ ਵਿੱਚੋਂ ਨਿਯੁਕਤ ਕੀਤੇ ਗਏ ਗਿਣਤੀਕਾਰਾਂ ਨੂੰ ਪ੍ਰਸ਼ਾਸਨ ਵੱਲੋਂ ਅਣਦੇਖਿਆ ਕੀਤੇ ਜਾਣ ਤੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਜਿਹਨਾਂ ਵਿਚ ਗੋਰਮਿੰਟ ਟੀਚਰ ਯੂਨੀਅਨ ਦੇ ਸੂਬਾਈ ਆਗੂ ਰਸਪਾਲ ਸਿੰਘ ਵੜੈਚ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਗੌਰਮੈਂਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ,ਗੁਰਮੇਜ਼ ਸਿੰਘ ਤਲਵੰਡੀ ਚੌਧਰੀਆਂ, ਹਰਦੇਵ ਸਿੰਘ ਖਾਨੋਵਾਲ ਆਦਿ ਨੇ ਰੋਸ ਪ੍ਰਗਟਾਇਆ ਹੈ। ਵਰਨਣਯੋਗ ਯੋਗ ਹੈ ਕਿ ਪਿਛਲੇ 20-25 ਦਿਨਾਂ ਤੋਂ ਮਰਦਮਸ਼ੁਮਾਰੀ ਕਰਨ ਲਈ ਗਿਣਤੀਕਾਰ ਭਾਰੀ ਗਰਮੀ ਦੇ ਬਾਵਜੂਦ ਘਰ ਘਰ ਜਾ ਕੇ ਆਪਣਾ ਕੰਮ ਨਿਪਟਾਇਆ। ਇਸ ਮਰਦਮਸ਼ੁਮਾਰੀ ਵਿੱਚ ਪ੍ਰਸ਼ਾਸਨ ਨੇ ਵੱਡੀ ਪੱਧਰ ਤੇ ਇਸਤਰੀ ਗਿਣਤੀਕਾਰਾਂ ਦੀ ਡਿਊਟੀ ਲਾਈ। ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ । ਇਥੇ ਇਹ ਵੀ ਕਾਬਲੇਗ਼ੌਰ ਹੈ ਪ੍ਰਸ਼ਾਸਨ ਵੱਲੋਂ ਸਿਫਾਰਸ਼ੀ ਅਤੇ ਚਹੇਤਿਆਂ ਦੀਆਂ ਡਿਊਟੀਆਂ ਕੱਟ ਦਿੱਤੀਆਂ ਗਈਆਂ ਸਨ। ਗਿਣਤੀਕਾਰਾਂ ਨੇ ਭਾਰੀ ਮੁਸ਼ਕਿਲਾਂ ਦੇ ਬਾਵਜੂਦ ਵੀ ਸਮੇਂ ਸਿਰ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਦਾ ਕੰਮ ਪੂਰਾ ਕੀਤਾ। ਬੀਤੇ ਦਿਨ ਜਦੋਂ ਨਕਸ਼ੇ ਅਤੇ ਹੋਰ ਰਿਕਾਰਡ ਜਮਾਂ ਕਰਵਾਉਣ ਲਈ ਤਹਿਸੀਲ ਦਫ਼ਤਰ ਸੱਦਿਆ ਗਿਆ ਤਾਂ ਉੱਥੇ ਭਾਰੀ ਗਰਮੀ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ। ਮੌਕੇ ਤੇ ਹਾਜਰ ਇਸਤਰੀ ਗਿਣਤੀਕਾਰਾਂ ਨੇ ਦੱਸਿਆ ਕਿ ਸਖ਼ਤ ਗਰਮੀ ਕਾਰਨ ਉਨ੍ਹਾਂ ਨੂੰ ਪਿੰਡਾਂ ਵਿੱਚ ਦੁਪਹਿਰ ਸਮੇਂ ਨਕਸ਼ੇ ਬਣਾਉਣ ਅਤੇ ਘਰਾਂ ਤੇ ਨੰਬਰ ਲਾਉਣ ਸਮੇਂ ਬਹੁਤ ਦਿੱਕਤ ਆਈ। ਲੋਕਾਂ ਵੱਲੋਂ ਵੀ ਕੋਈ ਬਹੁਤਾ ਸਹਿਯੋਗ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਧੰਨਵਾਦ ਤਾਂ ਕੀ ਕਰਨਾ ਸੀ ਉਨ੍ਹਾਂ ਨੂੰ ਪਾਣੀ ਤੱਕ ਨਹੀਂ ਪੁੱਛਿਆ ਗਿਆ। ਗਿਣਤੀਕਾਰਾਂ ਵਿੱਚ ਇਹ ਵੀ ਰੋਸ ਹੈ ਕਿ ਫ਼ੀਲਡ ਵਿੱਚ ਜਾ ਕੇ ਕੰਮ ਉਨ੍ਹਾਂ ਨੇ ਕੀਤਾ ਅਤੇ ਪ੍ਰਸ਼ਾਸਨ ਨੇ ਸਨਮਾਨਿਤ ਸੁਪਰਵਾਈਜ਼ਰਾਂ ਨੂੰ ਕਰ ਦਿੱਤਾ।ਇਸ ਮੌਕੇ ਗੋਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਪ੍ਰਦੀਪ ਸਿੰਘ ਘੁਮਾਣ, ਕੰਵਰਦੀਪ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਬੂਲਪੁਰ, ਅਸ਼ਵਨੀ ਕੁਮਾਰ ਸੁਖਨਿੰਦਰ ਸਿੰਘ ਬੂਲਪੁਰ, ਗੁਰਪ੍ਰੀਤ ਸਿੰਘ ਮੰਗੂਪੁਰ, ਅੰਮ੍ਰਿਤਪਾਲ ਸਿੰਘ ਆਦਿ  ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪ੍ਰਸ਼ਾਸਨ ਨੇ ਗਿਣਤੀਕਾਰਾਂ ਦੀ ਇਸ ਤਰ੍ਹਾਂ ਅਣਦੇਖੀ ਕੀਤੀ ਤਾਂ ਕੋਈ ਵੀ ਅਧਿਆਪਕ ਇਹ ਡਿਊਟੀ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਪਹਿਲਾਂ ਡਿਊਟੀਆਂ ਲਾਉਣ ਸਮੇਂ ਅਧਿਆਪਕਾਂ ਨਾਲ ਧੱਕਾ ਕਰਦਿਆਂ ਉਨ੍ਹਾਂ ਨੂੰ ਦੂਰ ਦੁਰਾਡੇ ਥਾਵਾਂ ਤੇ ਨਿਯੁਕਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਫ਼ੀਲਡ ਵਿੱਚ ਮੁਸ਼ਕਿਲ ਹਾਲਤਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਖਿਆਲ ਰੱਖੇ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *