ਮਸਲਾ ਹੱਲ ਨਾ ਕੀਤਾ ਤਾਂ ਪਾਣੀ ਵਾਲੀਆਂ ਟੈਂਕੀਆਂ ਦੀ ਕਰਾਂਗੇ ਸਪਲਾਈ ਬੰਦ:ਆਗੂ

Spread the love
ਬਠਿੰਡਾ 12 ਅਗਸਤ(ਪੱਤਰ ਪ੍ਰੇਰਕ): ਗ੍ਰਾਮ ਪੰਚਾਇਤ ਪੰਪ ਅਪਰੇਟਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ,ਜਿਸ ਵਿੱਚ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਪੰਪ ਅਪਰੇਟਰਾਂ ਵਜੋਂ ਸੇਵਾ ਨਿਭਾ ਰਹੇ ਹਾਂ।ਉਹਨਾਂ ਕਿਹਾ ਕਿ ਸਾਡੀ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਨਾਲ 40 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਪਰ ਸਾਡੀ ਅਜੇ ਤੱਕ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ, ਇਸ ਕਰਕੇ ਸਾਰੇ ਅਪਰੇਟਰਾਂ ਦੇ ਮਨ ਵਿੱਚ ਰੋਸ ਹੈ ਤੇ ਸਰਕਾਰ ਨੂੰ ਸਬਕ ਸਿਖਾਉਣ ਦੀ ਤਿਆਰੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਹੋ ਚੁੱਕੀ ਹੈ,ਜਿਸ ਵਿੱਚ ਵਿਚਾਰ ਕੀਤਾ ਗਿਆ ਕਿ 20 ਅਗਸਤ ਨੂੰ ਸਬ ਕਮੇਟੀ ਨਾਲ ਮੀਟਿੰਗ ਹੋਵੇਗੀ, ਜੇਕਰ ਸਰਕਾਰ ਨੇ ਇਸ ਮੀਟਿੰਗ ਵਿੱਚ ਕੋਈ ਸਾਡਾ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦੀਆਂ ਪਾਣੀ ਵਾਲੀਆਂ ਟੈਂਕੀਆਂ ਦੇ ਸਪਲਾਈ ਆਣਮਿੱਥੇ ਲਈ ਬੰਦ ਕਰ ਦਿੱਤੀ ਜਾਵੇਗੀ ਅਤੇ ਧਰਨਾ ਲਗਾਇਆ ਜਾਵੇਗਾ,ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *