ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਤੀਆਂ ਦੀਆਂ ਰੌਣਕਾਂ, ਗਿੱਧੇ ਤੇ ਬੋਲੀਆਂ ਨਾਲ ਗੂੰਜਿਆ ਪਿੰਡ

Spread the love
ਅਮਲੋਹ (ਅਜੇ ਕੁਮਾਰ)ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ ਪਿੰਡ ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਉਸ ਸਮੇਂ ਵੇਖਣ ਨੂੰ ਮਿਲੀਆਂ, ਜਦੋਂ ਹਰਪ੍ਰੀਤ ਕੌਰ ਜੰਜੂਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪਿੰਡ ਸਮੇਤ ਸ਼ਹਿਰ ਦੀਆਂ ਮਹਿਲਾਵਾਂ ਨੇ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਪੰਜਾਬੀ ਸੱਭਿਆਚਾਰਕ ਵਿਰਸੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ।ਇਸ ਮੌਕੇ ਮਹਿਲਾਵਾਂ ਨੇ ਗਿੱਧਾ ਪਾ ਕੇ ਅਤੇ ਪੰਜਾਬੀ ਬੋਲੀਆਂ ਰਾਹੀਂ ਖੂਬ ਰੰਗ ਬੰਨ੍ਹਿਆ। ਰਵਾਇਤੀ ਲੋਕ ਗੀਤਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਮਹਿਲਾਵਾਂ ਨੇ ਇਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਦਿਆਂ ਤੀਆਂ ਦੇ ਤਿਉਹਾਰ ਦੀਆਂ ਪੁਰਾਣੀਆਂ ਰਵਾਇਤਾਂ ਨੂੰ ਜਿਊਂਦਾ ਰੱਖਣ ਦਾ ਸੁਨੇਹਾ ਦਿੱਤਾ।ਹਰਪ੍ਰੀਤ ਕੌਰ ਜੰਜੂਆ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹਨ, ਜੋ ਮਹਿਲਾਵਾਂ ਨੂੰ ਇਕੱਠੇ ਹੋ ਕੇ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨ ਅਤੇ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ ਅਤੇ ਰਵਾਇਤਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਹਰਪ੍ਰੀਤ ਕੌਰ, ਗੁਰਿੰਦਰ ਕੌਰ, ਕਮਲਪ੍ਰੀਤ ਕੌਰ, ਰਜਿੰਦਰ ਕੌਰ, ਅਮਨ ਪਰਮਾਰ, ਸਹਿਜਪ੍ਰੀਤ ਕੌਰ, ਹਰਵਿੰਦਰ ਕੌਰ, ਸੰਦੀਪ ਕੌਰ, ਰਜਵਿੰਦਰ ਕੌਰ, ਸ਼ਰਨਜੀਤ ਕੌਰ ਆਦਿ ਮੌਜੂਦ ਸਨ।ਫੋਟੋ ਕੈਪਸ਼ਨ: ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਤੀਆਂ ਦੇ ਤਿਉਹਾਰ ਦੌਰਾਨ ਗਿੱਧਾ ਪਾਉਂਦੀਆਂ ਹੋਈਆਂ ਮਹਿਲਾਵਾਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *