ਮਾਤਾ ਨੈਣਾ ਦੇਵੀ ਦੇ ਮੁੱਖ ਲੰਗਰ ਹਾਲ ਲਈ ਅਮਲੋਹ ਤੋਂ ਲੰਗਰ ਸਮੱਗਰੀ ਦਾ ਟਰੱਕ ਰਵਾਨਾ

Spread the love
ਅਮਲੋਹ(ਅਜੇ ਕੁਮਾਰ) =ਮਾਤਾ ਨੈਣਾ ਦੇਵੀ ਜੀ ਦੇ ਚੱਲ ਰਹੇ ਪਵਿੱਤਰ ਚਾਲੇ ਦੌਰਾਨ ਸ਼ਰਧਾਲੂਆਂ ਦੀ ਸੇਵਾ ਲਈ ਅਮਲੋਹ ਤੋਂ ਲੰਗਰ ਸਮੱਗਰੀ ਨਾਲ ਭਰਿਆ ਟਰੱਕ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਹ ਲੰਗਰ ਸਮੱਗਰੀ ਮਾਤਾ ਨੈਣਾ ਦੇਵੀ ਜੀ ਦੇ ਮੁੱਖ ਲੰਗਰ ਹਾਲ ਵਿੱਚ ਪਹੁੰਚਾਈ ਜਾਵੇਗੀ, ਜਿੱਥੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਲੰਗਰ ਦੀ ਸੇਵਾ ਕੀਤੀ ਜਾਵੇਗੀ।ਟਰੱਕ ਰਵਾਨਾ ਕਰਨ ਮੌਕੇ ਸਮਾਜ ਸੇਵੀ ਅਤੇ ਸ਼ਰਧਾਲੂ ਸ਼ਾਮਲਾਲ ਗਰਗ, ਅਜੈ ਕੁਮਾਰ, ਸ਼ਿਵਿੰਦਰ ਵਰਮਾ ਅਤੇ ਸੰਦੀਪ ਕੁਮਾਰ ਸਮੇਤ ਹੋਰ ਪਤਵੰਤੇ ਮੌਜੂਦ ਸਨ। ਇਸ ਦੌਰਾਨ ਸ਼ਰਧਾਲੂਆਂ ਵੱਲੋਂ ਮਾਤਾ ਨੈਣਾ ਦੇਵੀ ਜੀ ਦੇ ਜੈਕਾਰੇ ਲਗਾਏ ਗਏ, ਜਿਸ ਨਾਲ ਸਮੁੱਚਾ ਮਾਹੌਲ ਭਗਤੀਮਈ ਹੋ ਗਿਆ।ਸ਼ਰਧਾਲੂਆਂ ਨੇ ਕਿਹਾ ਕਿ ਮਾਤਾ ਨੈਣਾ ਦੇਵੀ ਜੀ ਦੇ ਪਵਿੱਤਰ ਚਾਲੇ ਦੌਰਾਨ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚਦੇ ਹਨ। ਅਜਿਹੇ ਵਿੱਚ ਸ਼ਰਧਾਲੂਆਂ ਲਈ ਲੰਗਰ ਦੀ ਵਿਵਸਥਾ ਕਰਨਾ ਧਾਰਮਿਕ ਆਸਥਾ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਦਾ ਵੀ ਮਹੱਤਵਪੂਰਨ ਕਾਰਜ ਹੈ। ਉਨ੍ਹਾਂ ਕਿਹਾ ਕਿ ਅਮਲੋਹ ਦੇ ਸ਼ਰਧਾਲੂ ਧਾਰਮਿਕ ਸਮਾਗਮਾਂ ਵਿੱਚ ਹਮੇਸ਼ਾ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਲੰਗਰ ਸਮੇਤ ਹੋਰ ਸੇਵਾ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ ਹਨ।ਉਨ੍ਹਾਂ ਕਿਹਾ ਕਿ ਮਾਤਾ ਦੀ ਕਿਰਪਾ ਨਾਲ ਸ਼ਰਧਾਲੂਆਂ ਦੀ ਸੇਵਾ ਦਾ ਇਹ ਕਾਰਜ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ। ਟਰੱਕ ਰਵਾਨਾ ਕਰਨ ਤੋਂ ਪਹਿਲਾਂ ਮਾਤਾ ਨੈਣਾ ਦੇਵੀ ਜੀ ਦੇ ਚਰਨਾਂ ਵਿੱਚ ਸਮੂਹ ਸ਼ਰਧਾਲੂਆਂ ਦੀ ਸੁੱਖ-ਸਮ੍ਰਿੱਧੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਅਰਦਾਸ ਕੀਤੀ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *