ਮਾਤਾ ਨੈਨਾ ਦੇਵੀ ਕਲੱਬ ਵੱਲੋਂ ਮਾਤਾ ਦਾ ਜਾਗਰਣ ਕਰਵਾਇਆ ਗਿਆ 

Spread the love
 ਸ੍ਰੀ ਕੀਰਤਪੁਰ ਸਾਹਿਬ,16 ਅਗਸਤ, (ਮਨਦੀਪ)ਮਾਤਾ ਨੈਨਾ ਦੇਵੀ ਕਲੱਬ ਕੀਰਤਪੁਰ ਸਾਹਿਬ ਵੱਲੋਂ ਵਾਰਡ ਨੰਬਰ 6 ਵਿਖੇ ਮਾਤਾ ਰਾਣੀ ਦਾ ਜਾਗਰਣ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਜਾਗਰਣ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ਮੌਕੇ ਸਲੀਮ ਜਾਫਰ ਕੀਰਤਪੁਰ ਸਾਹਿਬ ਨੇ ਸੁੰਦਰ ਭਜਨ ਪੇਸ਼ ਕਰਕੇ ਮਾਤਾ ਰਾਣੀ ਦਾ ਗੁਣਗਾਨ ਕੀਤਾ।ਇਸ ਤੋਂ ਬਾਅਦ ਰੂਪਨਗਰ ਤੋਂ ਪਹੁੰਚੇ ਸੋਨੂ ਸਾਬਰੀ ਨੇ ਵੱਖ-ਵੱਖ ਅੰਦਾਜ਼ ਵਿੱਚ ਮਾਤਾ ਦੀਆਂ ਭੇਟਾਂ ਪੇਸ਼ ਕਰਕੇ ਸ਼ਰਧਾਲੂਆਂ ਨੂੰ ਮੰਤਰ ਮੁਗਧ ਕੀਤਾ। ਉਪਰੰਤ ਭਜਨ ਗਾਇਕ ਬੰਟੀ ਸ਼ਹਿਜਾਦਾ ਨੇ ਆਪਣੀ ਸੁਰੀਲੀ ਆਵਾਜ਼ ਵਿੱਚ ਇੱਕ ਤੋਂ ਵੱਧ ਕੇ ਇੱਕ ਭਜਨ ਪੇਸ਼ ਕੀਤੇ। ਉਨ੍ਹਾਂ ਦੀਆਂ ਭੇਟਾਂ ‘ਤੇ ਸ਼ਰਧਾਲੂ ਭਗਤੀ ਦੇ ਰੰਗ ਵਿੱਚ ਰੰਗੇ ਗਏ ਅਤੇ ਝੂਮਦੇ ਹੋਏ ਮਾਤਾ ਰਾਣੀ ਦਾ ਗੁਣਗਾਨ ਕਰਦੇ ਰਹੇ।ਇਸ ਦੌਰਾਨ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਪਰਿਵਾਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਮੀਕਾ, ਐਮਸੀ ਨੀਲਮ, ਹਿਮਾਂਸ਼ੂ ਟੰਡਨ ਪ੍ਰਧਾਨ ਬਲਾਕ ਕਾਂਗਰਸ ਅਨੰਦਪੁਰ ਸਾਹਿਬ, ਦਵਿੰਦਰ ਸਿੰਘ ਛੰਮਾ ਸੈਣੀ, ਸਰਤਾਜ ਸਿੰਘ , ਜੋਨੀ, ਆਕਾਸ਼, ਬਾਂਟੀ, ਸ਼ਿੰਦਾ, ਰਾਹੁਲ, ਕ੍ਰਿਸ਼ਨ, ਬਾਦਲ, ਬਲਵਿੰਦਰ, ਸੋਨੂ,ਸਮੇਤ ਵੱਡੀ ਗਿਣਤੀ ਵਿੱਚ ਮਾਤਾ ਦੇ ਭਗਤ ਹਾਜ਼ਰ ਸਨ।ਫੋਟੋ ਕੈਪਸਨ ਮਾਤਾ ਦੇ ਜਾਗਰਣ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਮਾਤਾ ਦੇ ਜਾਗਰਣ ਦੌਰਾਨ ਪਹੁੰਚੇ ਬਲਾਕ ਕਾਂਗਰਸ ਦੇ ਪ੍ਰਧਾਨ ਹਿਮਾਸ਼ੂ ਟੰਡਨ ਅਤੇ ਦਵਿੰਦਰ ਸਿੰਘ ਸ਼ੰਮਾ ਦਾ ਸਨਮਾਨ ਕਰਦੇ ਹੋਏ ਕਲੱਬ ਮੈਂਬਰ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *